ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸੂਬੇ ‘ਚ ਥਾਣਿਆਂ ਨੇੜੇ ਧਮਾਕਿਆਂ ਦੀਆਂ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਬਟਾਲਾ ਦੇ ਕਿਲਾ ਲਾਲ ਸਿੰਘ ਥਾਣੇ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। ਇਹ ਧਮਾਕਾ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੋਇਆ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਤਿੰਨ ਧਮਾਕੇ ਹੋਣ ਕਾਰਨ ਪੁਲਿਸ ਅਲਰਟ ‘ਤੇ ਹੈ। ਇਸ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਇਕ ਪੋਸਟ ਸ਼ੇਅਰ ਕਰਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਥਾਣਾ ਸਦਰ ਦੇ ਸਾਹਮਣੇ ਤੋਂ ਲੰਘਦੀ ਨਹਿਰ ਦੇ ਦੂਜੇ ਪਾਸੇ ਹੋਇਆ, ਜਿਸ ਸਬੰਧੀ ਬਟਾਲਾ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਧਮਾਕੇ ਦੀ ਜ਼ਿੰਮੇਵਾਰੀ ਬੱਬਰ ਖਾਲਸਾ ਨੇ ਲਈ ਹੈ –

ਬਟਾਲਾ ਧਮਾਕੇ ਤੋਂ ਬਾਅਦ BKI ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਨੇ ਇਸ ਵਿੱਚ ਕਿਹਾ ਹੈ ਕਿ “ਮੈਂ, ਹੈਪੀ ਪਛੀਆਂ , ਮੰਨੂ ਅਗਵਾਨ ਅਤੇ ਗੋਪੀ ਨਵਾਂਸ਼ਹਿਰੀਆ, ਬੀਤੀ ਰਾਤ ਕਿਲਾ ਸਿੰਘ ਸਿੰਘ ਥਾਣੇ ਨੇੜੇ ਹੋਏ ਰਾਕੇਟ ਲਾਂਚਰ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹਾਂ।”
ਪੋਸਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਹ ਯੂਪੀ ਦੇ ਪੀਲੀਭੀਤ ਅਤੇ ਬਟਾਲਾ ਵਿੱਚ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਿੰਘਾਂ ਦਾ ਬਦਲਾ ਹੈ। ਹਾਲਾਂਕਿ, ਅਦਾਰਾ ‘ਪ੍ਰਾਈਮ ਪੋਸਟ ਪੰਜਾਬ ‘ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।