ਸੰਜੀਵ ਜਿੰਦਲ
ਮਾਨਸਾ, 8 ਅਪ੍ਰੈਲ 2025 : ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਅੰਦਰ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਿਕਰੀ ਅਤੇ ਦੁਰਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਅਦਾਰਾ, ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਪ੍ਰੀਵੈਨਸ਼ਨ ਆਫ਼ ਕਰੂਐਲਿਟੀ ਟੂ ਐਨੀਮਲ ਐਕਟ 1960 ਦੀ ਧਾਰਾ 11 ਤਹਿਤ ਕਾਰਵਾੲ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।

