Visitor : Visitor

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਪਾਬੰਦੀ

ਮਾਨਸਾ, 9 ਅਪ੍ਰੈਲ  ( ਸੰਜੀਵ ਜਿੰਦਲ ) : ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਿਟੀ ਐਕਟ 1960 ਦੇ ਮੱਦੇਨਜ਼ਰ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੇਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ…

ਮਾਨਸਾ, 9 ਅਪ੍ਰੈਲ  ( ਸੰਜੀਵ ਜਿੰਦਲ ) : ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਿਟੀ ਐਕਟ 1960 ਦੇ ਮੱਦੇਨਜ਼ਰ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੇਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ *ਤੇ ਮੁਕੰਮਲ ਪਾਬੰਦੀ ਲਗਾਈ ਹੈ।

ਉਨ੍ਹਾ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਅੱਜ ਕੱਲ ਪਤੰਗ ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਉਹ ਸੂਤੀ ਡੋਰ ਤੋਂ ਹੋਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ ਜਾਂ ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਡੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਜਾਂ ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਵਾਤਾਵਰਨ ਵਿੱਚ ਬਦਬੂ ਨਾਲ ਵਾਤਾਵਰਨ ਦੂਸਿ਼ਤ ਹੁੰਦਾ ਹੈ।ਇਸ ਤਰ੍ਹਾਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਨੂੰ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।

ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਰੋਕ ਲਗਾਈ ਜਾਂਦੀ ਹੈ। ਇਸ ਹੁਕਮ 31 ਮਈ 2025 ਤੱਕ ਲਾਗੂ ਰਹੇਗਾ। 

Leave a Reply

Your email address will not be published. Required fields are marked *

Visitor : Visitor