ਮਾਨਸਾ, 13 ਅਪ੍ਰੈਲ ( ਸੰਜੀਵ ਜਿੰਦਲ ) :ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਤੇ ਹੁੱਕਾਂ ਪੀਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਅਦਾਲਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜਿ਼ਲ੍ਹੇ ਵਿੱਚ ਹੁੱਕਾ ਬਾਰਾਂ *ਤੇ ਪਾਬੰਦੀ ਸਬੰਧੀ ਧਿਆਨ ਵਿੱਚ ਲਿਆਂਦਾ ਹੈ।

ਇਸ ਲਈ ਲੋਕ ਹਿੱਤ ਅਤੇ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜਿ਼ਲ੍ਹੇ ਦੀ ਹਦੂਦ ਅੰਦਰ ਹੁੱਕਾਂ ਬਾਰਾਂ ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਅਤਿ ਜ਼ਰੂਰੀ ਹੈ।ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।

