
ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਭੰਮੇ ਕਲਾਂ, ਲਾਲਿਆਂਵਾਲੀ ਅਤੇ ਸਾਹਨੇਵਾਲੀ ਦੇ ਸਰਕਾਰੀ ਸਕੂਲਾਂ ’ਚ 24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਸਰਦੂਲਗੜ੍ਹ/ਮਾਨਸਾ, 22 ਅਪ੍ਰੈਲ ( ਸੰਜੀਵ ਜਿੰਦਲ ) : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਤੇ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਰਾਜ ਦੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਭੰਮੇ ਕਲਾਂ, ਲਾਲਿਆਂਵਾਲੀ ਅਤੇ ਸਾਹਨੇਵਾਲੀ ਦੇ ਸਕੂਲਾਂ ’ਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੀ ਬਿਹਤਰੀ ਲਈ ਵਚਨਬੱਧ ਹੈ, ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰ ਨੇ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਸਕੂਲਾਂ ਦੀਆਂ ਚਾਰਦੀਵਾਰੀਆਂ, ਕਲਾਸ ਰੂਮਜ਼, ਲੈਬਜ਼, ਲਾਇਬ੍ਰੇਰੀਆਂ ਸਮੇਤ ਹੋਰ ਜ਼ਰੂਰਤਾਂ ਨੂੰ ਪੂਰਾ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ ਨੂੰ ਆਧੁਨਿਕ ਬਣਾਉਣ ਲਈ ਨਵੀਆਂ ਨਵੀਆਂ ਗ੍ਰਾਂਟਾ ਦੇ ਕੇ ਹਰ ਸੁੱਖ ਸਹੂਲਤ ਸਕੂਲਾਂ ਨੂੰ ਮੁਹਈਆ ਕਰਵਾਈ ਜਾਵੇਗੀ।
ਵਿਧਾਇਕ ਬਣਾਂਵਾਲੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੰਮੇ ਕਲਾਂ ਵਿਖੇ 07 ਲੱਖ 04 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਲਾਲਿਆਂਵਾਲੀ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਸਾਹਨੇਵਾਲੀ ਵਿਖੇ 09 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਲਾਸ ਰੂਮ ਦਾ ਉਦਘਾਟਨ ਕੀਤਾ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ ਨੇ ਅਪੀਲ ਕੀਤੀ ਕਿ ਮਾਪੇ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਸਿੱਖਿਆ ਕੋਆਰਡੀਨੇਟਰ ਐਡਵੋਕੇਟ ਨਵਦੀਪ ਸ਼ਰਮਾ, ਹੈੱਡਮਾਸਟਰ ਜਸਵਿੰਦਰ ਸਿੰਘ ਲਾਲਿਆਂਵਾਲੀ, ਡਾ. ਹਰਦੇਵ ਸਿੰਘ ਕੋਰਵਾਲਾ, ਗੁਰਸੇਵਕ ਸਿੰਘ ਖਹਿਰਾ, ਐਚ ਟੀ ਕਰਮਜੀਤ ਕੌਰ ਭੰਮੇ ਕਲਾਂ, ਸੀਨੀਅਰ ਸੈਕੰਡਰੀ ਸਕੂਲ ਦੇ ਮੁਖੀ ਇੰਦਰਪ੍ਰੀਤ ਸਿੰਘ, ਸੀ ਐੱਚ ਟੀ ਕਾਲਾ ਸਿੰਘ, ਬੀ ਆਰ ਸੀ ਹਰਪ੍ਰੀਤ ਸਿੰਘ, ਐੱਚ ਟੀ ਕਰਮਜੀਤ ਕੌਰ ਲਾਲਿਆਂਵਾਲੀ, ਐੱਚ ਟੀ ਦਵਿੰਦਰ ਕੁਮਾਰ, ਸਰਪੰਚ ਗੁਰਵਿੰਦਰ ਸਿੰਘ ਭੰਮੇ ਕਲਾਂ, ਸਰਪੰਚ ਹਰਵਿੰਦਰ ਸਿੰਘ ਲਾਲਿਆਂਵਾਲੀ, ਸਰਪੰਚ ਪਰਵਿੰਦਰ ਕੌਰ ਸਾਹਨੇਵਾਲੀ, ਚੇਅਰਪਰਸਨ ਪ੍ਰਭਜੋਤ ਕੌਰ, ਚੇਅਰਪਰਸਨ ਸੁਖਪ੍ਰੀਤ ਕੌਰ, ਚੇਅਰਮੈਨ ਸੁਰਜਨ ਸਿੰਘ, ਲੈਕਚਰਾਰ ਗੁਰਪਾਲ ਸਿੰਘ, ਮਨਜੀਤ ਸਿੰਘ ਪੱਪਾ, ਹਰਵਿੰਦਰ ਸਿੰਘ, ਸ਼ਮਸ਼ੇਰ ਸਿੰਘ ਡੀ ਪੀ, ਅਵਤਾਰ ਸਿੰਘ ਬਰਾੜ, ਬਲਵੰਤ ਸਿੰਘ ਬੰਟੀ, ਅੰਗਰੇਜ਼ ਸਿੰਘ ਸਾਹਨੇਵਾਲੀ, ਗੁਰਵਿੰਦਰ ਸਿੰਘ ਦਸੌਂਧੀਆ, ਜਗਪਾਲ ਸਿੰਘ ਸਰਪੰਚ ਝੁਨੀਰ, ਰਾਜਿੰਦਰ ਸਿੰਘ ਸਰਪੰਚ ਦਸੌਂਧੀਆ, ਚੇਅਰਮੈਨ ਜਗਸੀਰ ਸਿੰਘ ਆਦਿ ਹਾਜ਼ਰ ਸਨ।