
ਪਿੰਡਾਂ ਦੇ ਲੋਕ ਨਸਿ਼ਆਂ ਖਿਲਾਫ਼ ਲਾਮਬੰਦ ਹੋਣ—ਵਿਧਾਇਕ ਬੁੱਧ ਰਾਮ
ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਲੋਕ—ਵਿਧਾਇਕ ਵਿਜੈ ਸਿੰਗਲਾ
ਮਾਨਸਾ, 25 ਮਈ ( ਸੰਜੀਵ ਜਿੰਦਲ ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਵਿਧਾਇਕਾਂ ਵੱਲੋਂ ਮਾਨਸਾ ਜਿ਼ਲ੍ਹੇ ਦੇ ਪਿੰਡਾਂ ਤਾਮਕੋਟ, ਬੁਰਜ ਹਰੀ, ਉੱਭਾ, ਸੰਦਲੀ ਦਲੇਲਵਾਲਾ, ਲਖਮੀਰਵਾਲਾ, ਬੁਰਜ ਭਲਾਈ ਕੇ ਅਤੇ ਫਤਹਿਗੜ੍ਹ ਸਾਹਨੇਵਾਲੀ ਵਿਖੇ ਲੋਕਾਂ ਨੂੰ ਨਸਿ਼ਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸਿ਼ਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।ਪਿੰਡ ਪਿੰਡ ਦੇ ਲੋਕਾਂ ਨੂੰ ਨਸਿ਼ਆਂ ਖਿਲਾਫ ਲਾਮਬੰਦ ਹੋਣ ਦੀ ਲੋੜ ਹੈ ਤਾਂ ਜੋ ਕੋਈ ਵੀ ਗਲਤ ਅਨਸਰ ਸਾਡੇ ਨੌਜਵਾਨਾਂ ਨੂੰ ਕੁਰਾਹੇ ਪਾ ਕੇ ਨਸਿ਼ਆਂ ਦਾ ਆਦੀ ਨਾ ਬਣਾਵੇ।ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਸੁਚੇਤ ਹੋ ਕੇ ਨf਼ਸਆਂ ਖਿਲਾਫ਼ ਜਾਗਰੂਕ ਹੋਣਾ ਚਾਹੀਦਾ ਹੈ। ਨਸ਼ੇ ਜਵਾਨੀ ਦਾ ਭਵਿੱਖ ਤਾਂ ਖ਼ਰਾਬ ਕਰਦੇ ਹੀ ਨੇ ਬਲਕਿ ਸਿਹਤ ਨਾਲ ਵੀ ਖਿਲਵਾੜ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਯਾਤਰਾ ਨੂੰ ਸਫਲ ਬਣਾਉਣ ਅਤੇ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਸਾਰਿਆਂ ਦਾ ਸਾਥ ਜ਼ਰੂਰੀ ਹੈ।
ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਜਨਤਕ ਭਾਗੀਦਾਰੀ ਦੀ ਮਹੱਤਵਪੂਰਣ ਲੋੜ ਹੈ।ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਾ ਤਸਕਰਾਂ ਅਤੇ ਨਸ਼ੇ ਨੂੰ ਲਗਾਮ ਲਗਾਉਣੀ ਪਵੇਗੀ ਤਦ ਹੀ ਸਮਾਜ ਵਿਚੋਂ ਨਸ਼ੇ ਦੀ ਅਲ੍ਹਾਮਤ ਨੂੰ ਖ਼ਤਮ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਪਿਆਰ ਨਾਲ ਸਮਝਾਇਆ ਜਾਵੇ ਕਿਊਂਕਿ ਨਸ਼ਾ ਸਵੈ ਇੱਛਾ ਨਾਲ ਹੀ ਛੱਡਿਆ ਜਾ ਸਕਦਾ ਹੈ ਜ਼ਬਰਦਸਤੀ ਨਹੀਂ ਛੁਡਵਾਇਆ ਜਾ ਸਕਦਾ।
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਬੇਝਿਜਕ ਪੁਲਿਸ ਨੂੰ ਦੇਣ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਦੀ ਹਮਾਇਤ ਜਾਂ ਜ਼ਮਾਨਤ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ।ਨਸ਼ੇ ਖਿਲਾਫ ਲੋਕ ਲਹਿਰ ਬਣ ਚੁੱਕੀ ਹੈ। ਆਮ ਲੋਕਾਂ ਦੇ ਸਹਿਯੋਗ ਸਦਕਾ ਹੀ ਨਸ਼ੇ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ।
ਇਸ ਮੌਕੇ ਪਿੰਡਾਂ ਦੇ ਸਰਪੰਚ, ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

