
ਸਮਾਜ ਵਿਰੋਧੀ ਅਨਸਰ ਬਾਜ਼ ਆਉਣ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ ਡੀ.ਐੱਸ.ਪੀ.(ਡੀ.) ਰਾਜਿੰਦਰਪਾਲ ਸਿੰਘ
ਬਰਨਾਲਾ, 25 ,ਮਈ (ਕਰਨਪ੍ਰੀਤ ਕਰਨ ) : ਬੀਤੀ ਕੱਲ੍ਹ ਕਿਲ੍ਹਾ ਮੁਹੱਲੇ ‘ਚੋਂ ਇਕ ਬਜ਼ੁਰਗ ਔਰਤ ਦੇ ਕੰਨ ‘ਚੋਂ ਸੋਨੇ ਦੀਆਂ ਵਾਲ਼ੀਆਂ ਨੂੰ ਝਪਟਣ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਥਾਣਾ ਸਿਟੀ-1 ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ। ਇਸ ਸੰਬੰਧੀ ਸਿਟੀ ਪੁਲਿਸ ਵਨ-1 ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਡੀ.ਐੱਸ.ਪੀ.(ਡੀ.) ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਅਨਸਰਾਂ, ਚੋਰ, ਲੁਟੇਰਿਆਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਬੀਤੀ ਕੱਲ੍ਹ ਕਿਲ੍ਹਾ ਮੁਹੱਲਾ ਵਿਖੇ ਦੋ ਨਾਮਾਲੂਮ ਮੋਟਰਸਾਈਕਲ ਸਵਾਰਾਂ ਵਲੋਂ ਇਕ ਬਜ਼ੁਰਗ ਔਰਤ ਦੇ ਕੰਨਾਂ ‘ਚੋਂ ਸੋਨੇ ਦੀਆਂ ਬਾਲੀਆਂ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਇਸ ਘਟਨਾ ਵਿਚ ਬਜ਼ੁਰਗ ਔਰਤ ਦਾ ਕੰਨ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਗਿਆ ਸੀ। ਪੁਲਿਸ ਵਲੋਂ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਘਟਨਾ ਸਬੰਧੀ ਥਾਣਾ ਸਿਟੀ-1 ਦੇ ਐੱਸ.ਐਚ.ਓ.ਇੰਸਪੈਕਟਰ ਲਖਵਿੰਦਰ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਵਲੋਂ ਖੰਗਾਲੀਆਂ ਸੀ ਸੀ ਟੀਵੀ ਫੁਟੇਜ ਤਹਿਤ ਮੇਹਨਤ ਰੰਗ ਲਿਆਈ !
ਇਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਕਿ ਇਸ ਮਾਮਲੇ ਵਿਚ ਲੋੜੀਂਦੇ ਦੋਵੇਂ ਵਿਅਕਤੀ ਦਾਣਾ ਮੰਡੀ ਬਰਨਾਲਾ ਵਿਖੇ ਬੈਠੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਸੁਖਵੀਰ ਸਿੰਘ ਉਰਫ਼ ਕਾਕਾ ਚਹਿਲ ਪੁੱਤਰ ਕਰਨੈਲ ਸਿੰਘ ਵਾਸੀ ਸੇਖਾ ਅਤੇ ਪਰਮਜੀਤ ਸਿੰਘ ਗੰਗੂ ਪੁੱਤਰ ਸੁਦਾਗਰ ਸਿੰਘ ਵਾਸੀ ਰੰਗੀਆ ਵਾਰਦਾਤ ‘ਚ ਵਰਤੇ ਮੋਟਰਸਾਈਕਲ ਅਤੇ ਬਜ਼ੁਰਗ ਔਰਤ ਦੇ ਕੰਨ ‘ਚੋਂ ਖੋਹੀ ਸੋਨੇ ਦੀ ਵਾਲੀਆਂ ਸਮੇਤ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਸੁਖਵੀਰ ਸਿੰਘ ਖ਼ਿਲਾਫ਼ ਥਾਣਾ ਬਰਨਾਲਾ ਵਿਖੇ ਇਕ ਮੁਕੱਦਮਾ ਪਰਮਜੀਤ ਸਿੰਘ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿਖੇ ਪਹਿਲਾਂ ਦਰਜ ਹਨ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਗਿਆਨ ਸਿੰਘ ਵੀ ਹਾਜ਼ਰ ਸਨ !