
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਾਭਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਯੂਨਿਟ ਨੇ ਨਾਭਾ ਦੇ ਘਮਰੋਦਾ ਦਿਹਾਤੀ ਖੇਤਰ ਵਿੱਚ ਤਾਇਨਾਤ ਐਸਡੀਓ ਮਹਿੰਦਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਅਧਿਕਾਰੀ ਮਹਿੰਦਰ ਸਿੰਘ ‘ਤੇ ਇੱਕ ਕਿਸਾਨ ਤੋਂ ਮੋਟਰ ਕੁਨੈਕਸ਼ਨ ਦਿਵਾਉਣ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਕਿਸਾਨ ਨੇ ਇਸ ਬਾਰੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਇੱਕ ਜਾਲ ਵਿਛਾਇਆ ਗਿਆ ਅਤੇ ਦੋਸ਼ੀ ਅਧਿਕਾਰੀ ਨੂੰ ਰੰਗੇ ਹੱਥੀਂ ਫੜ ਲਿਆ ਗਿਆ।
ਵਿਜੀਲੈਂਸ ਫਲਾਇੰਗ ਸਕੁਐਡ, ਮੋਹਾਲੀ ਦੀ ਟੀਮ ਨੇ ਪੂਰੀ ਯੋਜਨਾ ਅਨੁਸਾਰ ਕਾਰਵਾਈ ਕੀਤੀ ਅਤੇ ਇਸ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ। ਅਧਿਕਾਰੀ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।