
ਸੰਜੀਵ ਜਿੰਦਲ
ਮਾਨਸਾ, 2 ਜੂਨ :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 03 ਜੂਨ 2025 ਦਿਨ ਮੰਗਲਵਾਰ ਨੂੰ ‘ਅਜਾਇਲ ਹਰਬਲ ਪ੍ਰਾਈਵੇਟ ਲਿਮਟਿਡ’ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਗੌਰਵ ਗੋਇਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98155-41210, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

