
ਮਾਨਸਾ,3 ਜੂਨ ( ਸੰਜੀਵ ਜਿੰਦਲ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ *ਤੇ ਪੂਰਨ ਪਾਬੰਦੀ ਲਗਾਕੇ ਨੋ ਡਰੋਨ ਜ਼ੋਨ ਘੋਸ਼ਿਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰਾਪਤ ਪੱਤਰ ਰਾਹੀਂ ਉਨ੍ਹਾਂ ਧਿਆਨ ਵਿੱਚ ਲਿਆਂਦਾ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ ਜਾਂ ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਿ਼ਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਨੋ ਡਰੋਨ ਜ਼ੋਨ ਘੋਸਿ਼ਤ ਕੀਤਾ ਜਾਂਦਾ ਹੈ। ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।

