
ਯੁਵਕ ਲਿਖਤੀ ਪੇਪਰ ਦੀ ਤਿਆਰੀ ਲਈ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
ਮਾਨਸਾ, 05 ਜੂਨ ( ਸੰਜੀਵ ਜਿੰਦਲ ) : ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ, ਕੈਂਪਟਨ ਲਖਵਿੰਦਰ ਸਿੰਘ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਲਿਖਤੀ ਪੇਪਰ 30ਜੂਨ, 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜਿਸ ਕਰਕੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਦਾ ਆਖਰੀ ਬੈਚ ਸ਼ੁਰੂ ਕਰ ਦਿੱਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਚਾਹਵਾਨ ਯੁਵਕ ਲਿਖਤੀ ਪੇਪਰ ਦੀ ਤਿਆਰੀ ਕਰ ਸਕਦੇ ਹਨ। ਇਸ ਦੇ ਲਈ ਯੁਵਕ ਕਿਸੇ ਵੀ ਦਿਨ ਸਵੇਰੇ 09 ਵਜੇ ਦਸਵੀਂ ਦਾ ਯੋਗਤਾ ਸਰਟੀਫਿਕੇਟ, ਭਰਤੀ ਲਈ ਆਨਲਾਈਨ ਅਪਲਾਈ ਕੀਤੇ ਦਸਤਾਵੇਜ਼ ਦੀ ਕਾਪੀ, ਆਧਾਰ ਕਾਰਡ ਦੀ ਕਾਪੀ, ਜਾਤੀ ਸਰਟੀਫਿਕੇਟ, ਰੈਜ਼ੀਡੈਂਸ ਸਰਟੀਫਿਕੇਟ ਅਤੇ 02 ਤਾਜ਼ਾ ਪਾਸਪੋਰਟ ਫੋਟੋਗ੍ਰਾਫਜ਼ ਲੈ ਕੇ ਨਿੱਜੀ ਤੌਰ ‘ਤੇ ਸੀ ਪਾਈਟ ਕੈਂਪ ਪਿੰਡ ਬੋੜਾਵਾਲ, ਜ਼ਿਲ੍ਹਾ ਮਾਨਸਾ ਵਿਖੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 98148-50214, 90563-35220 ਤੇ ਸੰਪਰਕ ਕੀਤਾ ਜਾ ਸਕਦਾ ਹੈ ।

