
1 ਲੱਖ 40 ਹਜਾਰ ਰੂਪੈ ਡਰੱਗ ਮਨੀ ਬਰਾਮਦ
ਮਾਨਸਾ, 9 ਜੂਨ ( ਸੰਜੀਵ ਜਿੰਦਲ ) : ਸ੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ, ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 3 ਵਿਅਕਤੀਆ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ) ਮਾਨਸਾ ਦੇ ਦੇਖ ਰੇਖ ਹੇਠ ਇੰਸ: ਕਮਲਜੀਤ ਸਿੰਘ ਇੰਚਰਾਜ ਐਟੀਨਾਰੋਟਿਕ ਸੈੱਲ ਮਾਨਸਾ ਦੀ ਅਗਵਾਈ ਵਿੱਚ ਮਿਤੀ 08-06-2025 ਨੂੰ ਐਸ.ਆਈ ਬਲਦੇਵ ਸਿੰਘ ਐਟੀਨਾਰੋਟਿਕ ਸੈੱਲ ਮਾਨਸਾ ਵੱਲੋ ਸਮੇਤ ਸਾਥੀਆ ਦੇ ਦੋਰਾਨੇ ਗਸਤ ਇਤਲਾਹ ਮਿਲਣ ਤੇ ਕੁਲਵਿੰਦਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਭਪਲਾ ਵਾਸੀ ਰਾਧਰਕਾ ਮੁਹੱਲਾ ਮਾਨਸਾ ਦੇ ਘਰ ਰੇਡ ਕਰਕੇ ਕੁਲਵਿੰਦਰਜੀਤ ਸਿੰਘ ਉਕਤ ਦੇ ਸਮੇਤ ਜਸਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਰਮਗੜ੍ਹ ਔਤਾਂਵਾਲੀ, ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 16 ਮਾਨਸਾ ਨੂੰ ਕਾਬੂ ਕੀਤਾ।ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ) ਮਾਨਸਾ ਦੀ ਹਾਜਰੀ ਵਿੱਚ ਕੁਲਵਿੰਦਰਜੀਤ ਸਿੰਘ ਵਗੈਰਾ ਉਕਤਾਨ ਦੇ ਕਬਜੇ ਵਾਲੇ ਬੈਗ ਵਿੱਚੋ 505 ਗ੍ਰਾਮ ਹੈਰੋਇਨ ਸਮੇਤ 1 ਲੱਖ 40 ਹਜਾਰ ਰੂਪੈ ਦੀ ਡਰੱਗ ਮਨੀ ਬ੍ਰਾਮਦ ਕਰਕੇ ਮੁ.ਨੰ 82 ਮਿਤੀ 08.06.2025 ਅ/ਧ 21(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਮਾਨਸਾ ਵਿੱਚ ਦਰਜ ਕੀਤਾ ਗਿਆ।
SSP ਮਾਨਸਾ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮੇ ਦੀ ਡੂੰਘਾਈ ਨਾਲ ਤਫਤੀਸ ਕਰਕੇ ਇੰਨ੍ਹਾ ਦੇ ਬੈਕਵਾਰਡ ਅਤੇ ਫਾਰਵਰਡ ਲਿੰਕਾਂ ਦਾ ਪਤਾ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।