
14 ਤੋਂ 17 ਜੁਲਾਈ ਤੱਕ ਭਰੇ ਜਾ ਸਕਣਗੇ ਨਾਮਜਦਗੀ ਪੱਤਰ
ਮਾਨਸਾ, 12 ਜੁਲਾਈ ( ਸੰਜੀਵ ਜਿੰਦਲ ) :ਵਧੀਕ ਜ਼ਿਲ੍ਹਾ ਇਲੈਕਟੋਲਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਮਾਨਸਾ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਖਾਲੀ ਪਈਆਂ ਪੰਚ ਦੀਆਂ 19 ਸੀਟਾਂ ਲਈ 27 ਜੁਲਾਈ ਨੂੰ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਚੋਣਾਂ ਸਬੰਧੀ ਸਮਾਂ ਰਹਿੰਦਿਆਂ ਹੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਪੰਚਾਂ ਦੀਆਂ ਚੋਣਾਂ ਲਈ 14 ਤੋਂ 17 ਜੁਲਾਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜਦਗੀ ਪੱਤਰ ਭਰੇ ਜਾ ਸਕਣਗੇ। ਇਸ ਤੋਂ ਬਾਅਦ 18 ਜੁਲਾਈ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 19 ਜੁਲਾਈ ਨੂੰ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਪੰਚਾਂ ਦੀਆਂ ਚੋਣਾਂ ਲਈ ਵੋਟਾਂ ਪਾਈਆਂ ਜਾ ਸਕਣਗੀਆਂ।
ਵਧੀਕ ਜ਼ਿਲ੍ਹਾ ਇਲੈਕਟੋਲਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਮਾਨਸਾ ਸ਼੍ਰੀ ਆਕਾਸ਼ ਬਾਂਸਲ ਨੇਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਉਹ ਨਿਰਧਾਰਿਤ ਸਮੇਂ ਅੰਦਰ ਆਪਣੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਉਣ ਅਤੇ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਇਨ੍ਹਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ।

