
ਪੋਸਟ ਕਰ ਲਿਖਿਆ- ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਫੇਸਬੁੱਕ ‘ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ ਨੂੰ ਸਵੀਕਾਰ ਕੀਤਾ ਜਾਵੇ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਕਿ ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।
ਦੱਸਣਯੋਗ ਹੈ ਕਿ ਅਨਮੋਲ ਗਗਨ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ। 2022 ਚੋਣਾਂ ਵਿੱਚ ਉਹ ਪਹਿਲੀ ਵਾਰ ਖਰੜ ਹਲਕੇ ਤੋਂ ਵਿਧਾਇਕ ਬਣੇ। ਉਹ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ ਪਰ ਮਾਨ ਸਰਕਾਰ ਨੇ 23 ਸਤੰਬਰ 2024 ਨੂੰ ਉਨ੍ਹਾਂ ਦੀ ਕੈਬਨਿਟ ਅਹੁਦੇ ਤੋਂ ਛੁੱਟੀ ਕਰ ਦਿੱਤੀ। ਦੱਸ ਦੇਈਏ ਕਿ ਉਹ ਸਿਆਸਤ ਤੋਂ ਪਹਿਲਾਂ ਪੰਜਾਬੀ ਗਾਇਕ ਸਨ।

ਅਨਮੋਲ ਗਗਨ ਮਾਨ ਦਾ ਜਨਮ 1990 ਵਿੱਚ ਮਾਨਸਾ ਵਿੱਚ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪਣੀ ਪੜ੍ਹਾਈ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਪਹਿਲਾਂ ਮਾਡਲਿੰਗ ਅਤੇ ਫਿਰ ਗਾਇਕੀ ਵਿੱਚ ਆਪਣਾ ਕਰੀਅਰ ਬਣਾਇਆ। ਪਿਛਲੇ ਸਾਲ ਜੂਨ ਵਿੱਚ, ਉਨ੍ਹਾਂ ਨੇ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਵਿਆਹ ਕਰਵਾਇਆ।