
ਸੰਜੀਵ ਜਿੰਦਲ
ਮਾਨਸਾ, 5 ਅਗਸਤ : ਭਾਰਤੀ ਜਨਤਾ ਪਾਰਟੀ 2027 ਦੀਆਂ ਚੋਣਾਂ ਵਿੱਚ ਆਪਣੀ ਸਥਿਤੀ ਮਜਬੂਤ ਕਰਨ ਲਈ ਆਪਣਾ ਢਾਂਚਾ ਮਜਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ । ਜਿਸ ਦੇ ਤਹਿਤ ਭਾਜਪਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਲਈ ਆਪਣੀ ਪਾਰਟੀ ਦੇ ਪ੍ਰਧਾਨ ਨਿਯੁਕਤ ਕੀਤੇ ਹਨ ।
ਮਾਨਸਾ ਜ਼ਿਲ੍ਹੇ ਤੋਂ ਭਾਜਪਾ ਦੇ ਆਗੂ ਗੋਮਾ ਰਾਮ ਕਰੰਡੀ ਨੂੰ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਕਰਕੇ ਵੱਡਾ ਸਨਮਾਨ ਦਿੱਤਾ ਹੈ। ਜਦੋਂ ਇਸ ਦੇ ਸਬੰਧੀ ਨਵ-ਨਿਯੁਕਤ ਭਾਜਪਾ ਪ੍ਰਧਾਨ ਗੋਮਾ ਰਾਮ ਕਰੰਡੀ ਨਾਲ ਪ੍ਰਾਈਮ ਪੋਸਟ ਪੰਜਾਬ ਦੀ ਟੀਮ ਵੱਲੋਂ ਗੱਲ ਕੀਤੀ ਗਈ ਤਾਂ ਉਹਨਾਂ ਭਾਰਤੀ ਜਨਤਾ ਪਾਰਟੀ ਦੀ ਪੂਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮੇਰੇ ਤੇ ਭਰੋਸਾ ਕਰਕੇ ਪਾਰਟੀ ਨੇ ਜੋ ਜਿੰਮੇਵਾਰੀ ਮੈਨੂੰ ਸੌਂਪੀ ਹੈ ਮੈਂ ਉਸਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਵਾਂਗਾ।
ਗੋਮਾ ਰਾਮ ਨੇ ਹਮੇਸ਼ਾਂ ਲੋਕਾਂ ਦੀਆਂ ਮੁਸ਼ਕਲਾਂ ਲਈ ਆਵਾਜ਼ ਉਠਾਈ ਹੈ ਅਤੇ ਪਾਰਟੀ ਦੇ ਵਾਧੇ ਲਈ ਸੇਵਾ ਕੀਤੀ ਹੈ। ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੋਮਾ ਰਾਮ ਦੇ ਨਾਲ ਕਦਮ ਮਿਲਾ ਕੇ ਚੱਲਣ ਅਤੇ ਸੇਵਾ ਦੇ ਕੰਮਾਂ ਵਿੱਚ ਨਿਰੰਤਰ ਅੱਗੇ ਆਉਣ।