
ਮਾਨਸਾ, 18 ਅਗਸਤ ( ਸੰਜੀਵ ਜਿੰਦਲ ) : SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।

ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 6 ਮੁਕਦੱਮੇ ਦਰਜ ਕਰਕੇ 12 ਵਿਅਕਤੀਆ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 25 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ, 40 ਬੋਤਲਾਂ ਸਰਾਬ ਨਜਾਇਜ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ:-
1. ਥਾਣਾ ਜੌੜਕੀਆਂ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਟੀਮ ਨੇ ਰਾਜਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲਹਿਰੀ ਬਠਿੰਡਾ ਪਾਸੋ ਦੋਰਾਨੇ ਗਸਤ 25 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰਬਰ 64 ਮਿਤੀ 17.08.2025 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
2. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਅਜੈਬ ਸਿੰਘ ਪੁੱਤਰ ਦਾਨ ਸਿੰਘ ਵਾਸੀ ਬੱਛੂਆਣਾ ਪਾਸੋ ਦੌਰਾਨੇ ਗਸਤ 50 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 59 ਮਿਤੀ 17.08.25 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
3. ਥਾਣਾ ਜੋਗਾ ਦੀ ਪੁਲਿਸ ਟੀਮ ਨੇ ਦੋਰਾਨੇ ਗਸਤ ਗੁਰਪ੍ਰੀਤ ਸਿੰਘ ਪੁੱਤਰ ਮੇਵਾ ਸਿੰਘ, ਗੁਰਸੇਵਕ ਸਿੰਘ ਪੁੱਤ ਰਬਿੱਕਰ ਸਿੰਘ ਵਾਸੀਆਨ ਜੋਗਾ ਦਾ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ ਮੁਕਦੱਮਾ ਨੰ. 91 ਮਿਤੀ 17.08.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
4. ਥਾਣਾ ਬੋਹਾ ਦੀ ਪੁਲਿਸ ਟੀਮ ਨੇ ਦੋਰਾਨੇ ਗਸਤ ਹਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ, ਬਲਕਾਰ ਸਿੰਘ ਪੁੱਤਰ ਗੁਰਨਾਮ ਸਿੰਘ,ਲਵਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ, ਸੰਦੀਪ ਸਿੰਘ ਪੁੱਤਰ ਪ੍ਰਕਾਸ ਸਿੰਘ ਵਾਸੀਆਨ ਬੋਹਾ ਦਾ ਸਿਵਲ ਹਸਪਤਾਲ ਬੁਢਲਾਡਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ ਮੁਕਦੱਮਾ ਨੰ. 126 ਮਿਤੀ 17.08.25 ਅ/ਧ 27 ਐਨ.ਡੀ.ਪੀ.ਐਸ ਐਕਟ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
5. ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਦੋਰਾਨੇ ਗਸਤ ਹਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਰਵੀ ਸਿੰਘ ਪੁੱਤਰ ਟੀਟੂ ਸਿੰਘ, ਸਨੀ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਵਾ.ਨੰ 25 ਮਾਨਸਾ ਸਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ ਮੁਕਦੱਮਾ ਨੰ. 159 ਮਿਤੀ 17.08.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
6. ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਸੋਨੂੰ ਸੇਵਕ ਸਿੰਘ ਪੁੱਤਰ ਰੋਸ਼ਨ ਸਿੰਘ ਵਾਸੀ ਠੂਠਿਆਵਾਲੀ ਪਾਸੋ ਦੋਰਾਨੇ ਗਸਤ ਦੋਰਾਨੇ ਮੁਖਬਰੀ ਮਿਲਣ 40 ਬੋਤਲਾਂ ਨਜਾਇਜ ਸਰਾਬ ਬ੍ਰਾਮਦ ਕਰਕੇ ਮੁਕਦੱਮਾ ਨੰ. 238 ਮਿਤੀ 17.08.25 ਅ/ਧ 61 ਐਕਸਾਇਜ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।