
ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਦਾ ਟਰੱਕ ਮਾਨਸਾ ਤੋਂ ਰਵਾਨਾ
ਮਾਨਸਾ, 29 ਅਗਸਤ ( ਸੰਜੀਵ ਜਿੰਦਲ ) : ਪੰਜਾਬ ਦੇ ਕੰਢੀ ਜ਼ਿਲ੍ਹਿਆਂ ਵਿੱਚ ਆਏ ਹੜ੍ਹ ਉਪਰੰਤ ਆਪਣੇ ਪੰਜਾਬੀ ਭਰਾਵਾਂ ਦੀ ਮਦਦ ਲਈ ਬਿਸਕੁਟ, ਰਸ, ਆਟਾ, ਦਾਲਾਂ ਅਤੇ ਪਸ਼ੂਆਂ ਲਈ ਹਰੇ ਚਾਰੇ ਦਾ ਇੱਕ ਟਰੱਕ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਦੀ ਅਗਵਾਈ ਵਿਚ ਫਾਜ਼ਿਲਕਾ ਵਿਖੇ ਭੇਜਿਆ ਗਿਆ।
ਇਸ ਮੌਕੇ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਅਸੀਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸੰਪਰਕ ਵਿੱਚ ਹਾਂ, ਜਲਦ ਹੋਰ ਰਾਹਤ ਸਮੱਗਰੀ ਬਾਕੀ ਇਲਾਕਿਆਂ ਤੱਕ ਪਹੁੰਚਦੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਸਾਡਾ ਆਪਣੇ ਲੋਕਾਂ ਨਾਲ ਖੜ੍ਹਨਾ ਅਤੇ ਉਨ੍ਹਾਂ ਦੀ ਰਾਹਤ ਤੇ ਬਚਾਅ ਲਈ ਹਰ ਤਰ੍ਹਾਂ ਦੀ ਮਦਦ ਕਰਨਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੁੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਇਸ ਕਾਰਜ ਲਈ ਸਾਰੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ।