
ਹਫ਼ਤੇ ਵਿੱਚ ਇੱਕ ਦਿਨ ਖੜ੍ਹੇ ਪਾਣੀ ਦੀ ਸਫਾਈ, ਮੱਛਰਾਂ ਦਾ ਸਫ਼ਾਇਆ ਜਰੂਰੀ – ਡਾ਼ ਅਰਵਿੰਦ ਪਾਲ ਸਿੰਘ
ਸੰਜੀਵ ਜਿੰਦਲ
ਮਾਨਸਾ 29 ਅਗਸਤ : “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐਸ.ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਵੱਲੋਂ ਖੁਦ ਬਾਕੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਠੂਠਿਆਂਵਾਲੀ ਰੋੜ ਮਾਨਸਾ ਵਿਖੇ ਲਾਰਵੇ ਦੀ ਬਰੀਕੀ ਨਾਲ ਜਾਂਚ ਕੀਤੀ,ਜਿੱਥੇ ਜਿੱਥੇ ਪਾਣੀ ਵਿੱਚ ਲਾਰਵਾ ਪਾਇਆ ਗਿਆ, ਉਸ ਨੂੰ ਤੁਰੰਤ ਨਸ਼ਟ ਕਰਵਾਇਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਡੇਂਗੂ ਤੇ ਮਲੇਰੀਏ ਤੋਂ ਬਚਾਓ ਲਈ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ, ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਟਰੇਨਿੰਗ ਦੇ ਕੇ ਘਰ ਘਰ ਜਾ ਕੇ ਲਾਰਵੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਤੇ ਵੀ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਆਪਣੇ ਪਰਿਵਾਰ ਰਿਸਤੇਦਾਰ,ਆਂਢ -ਗੁਆਂਢ ਨੂੰ ਵੀ ਜਾਣੂ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਮਿਉਂਸਪਲ ਕਮੇਟੀ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਗਰਮੀ ਅਤੇ ਬਰਸਾਤ ਤੇ ਮੌਸਮ ਨੂੰ ਦੇਖਦੇ ਹੋਏ ਸਾਨੂੰ ਡੇਂਗੂ,ਮਲੇਰੀਆ, ਚਿਕਨਗੂਨੀਆਂ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਲੜੀ ਦੇ ਤਹਿਤ ਸਾਰੇ ਵਿਭਾਗਾਂ ਵੱਲੋਂ ਆਪਣੇ ਆਪਣੇ ਕੰਮ ਨੂੰ ਜਿੰਮੇਵਾਰੀ ਨਾਲ ਨਿਭਾਇਆ ਜਾਵੇ।
ਉਨ੍ਹਾਂ ਸਿਹਤ ਵਿਭਾਗ ਅਤੇ ਮਿਉਂਸੀਪਲ ਕਮੇਟੀ ਨੂੰ ਫੋਗਿੰਗ ਕਰਨ ਅਤੇ ਲਾਰਵਾ ਨਸ਼ਟ ਕਰਨ ਦੀ ਹਦਾਇਤ ਕੀਤੀ। ਕਿਸੇ ਵੀ ਏਰੀਏ ਵਿੱਚ ਡੇਗੂ ਅਤੇ ਮਲੇਰੀਏ ਦਾ ਕੇਸ ਪਾਇਆ ਜਾਂਦਾ ਹੈ ਤਾਂ ਉਸਦੇ ਆਲੇ ਦੁਆਲੇ ਘਰਾਂ ਦਾ ਤੁਰੰਤ ਫੀਵਰ ਸਰਵੇ ਕਰਵਾਇਆ ਜਾਵੇ। ਸਪਰੇਅ ਦਾ ਛਿੜਕਾਅ ਕਰਵਾਇਆ ਜਾਵੇ, ਨਾਲ ਹੀ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਇੰਨਾ ਬਿਮਾਰੀਆਂ ਤੋਂ ਬਚਣ ਲਈ ਸਮੇਂ ਸਮੇਂ ‘ਤੇ ਜਮੀਨੀ ਪੱਧਰ ‘ਤੇ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ।
ਜੇਕਰ ਕਿਸੇ ਨੂੰ ਬੁਖਾਰ ਜਾਂ ਕੋਈ ਹੋਰ ਤਕਲੀਫ ਹੁੰਦੀ ਹੈ ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਖੂਨ ਦੀ ਸਲਾਈਡ ਬਣਵਾ ਕੇ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲਈ ਜਾਵੇ। ਇਸ ਉਪਰੰਤ ਸਿਹਤ ਵਿਭਾਗ ਵੱਲੋਂ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਵੱਲੋਂ ਵੱਖ-ਵੱਖ ਧਾਰਮਿਕ ਥਾਵਾਂ ਵਿਖੇ ਜਾ ਕੇ ਲਾਰਵਾ ਚੈੱਕ ਕਰਕੇ ਉਹਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ਼ ਕੰਵਲਪ੍ਰੀਤ ਬਰਾੜ,ਡਾ ਬਲਜੀਤ ਕੌਰ,ਸੰਤੋਸ਼ ਭਾਰਤੀ ਜਿਲਾ ਐਪੀਡੀਮਾਲੋਜਿਸਟ, ਰਾਮ ਕੁਮਾਰ ਸਿਹਤ ਸੁਪਰਵਾਈਜਰ, ਸੰਜੀਵ ਕੁਮਾਰ, ਬਲਜੀਤ ਸਿੰਘ ,ਗੁਰਿੰਦਰ ਜੀਤ ਸਿਹਤ ਕਰਮਚਾਰੀ, ਕ੍ਰਿਸ਼ਨ ਲਾਲ ਨਰਸਿੰਗ ਸਟੂਡੈਂਟ, ਏ ਐਨ ਐਮਜ਼ ਅਤੇ ਆਸਾ ਵਰਕਰਜ ਤੋਂ ਇਲਾਵਾ ਮਿਉਂਸਪਲ ਕਮੇਟੀ ਨੇ ਭਾਗ ਲਿਆ ਨੇ ਭਾਗ ਲਿਆ।