ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ
ਮਾਨਸਾ, 2 ਸਤੰਬਰ ( ਸੰਜੀਵ ਜਿੰਦਲ ) :ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਵੱਲੋਂ ਅੱਜ ਅਚਨਚੇਤ ਸਬ ਰਜਿਸਟਰਾਰ ਦਫ਼ਤਰ, ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਬ ਰਜਿਸਟਰਾਰ ਦਫ਼ਤਰ ਦੇ ਸਮੁੱਚੇ ਕੰਮਕਾਜ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਤਰ੍ਹਾਂ ਦੀ ਕੋਈ ਪੈਡੰਸੀ ਨਾ ਰਹੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਰਜਿਸਟਰਾਰ ਦਫ਼ਤਰ ਵਿਖੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜ਼ੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀ। ਇਸ ਦੌਰਾਨ ਲੋਕਾਂ ਵੱਲੋਂ ਇੱਥੇ ਮਿਲਣ ਵਾਲੀਆਂ ਸੇਵਾਵਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਵੇਗਾ।