ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਲਈ ਤੁਰੰਤ ਸਬੰਧਤ ਅਧਿਕਾਰੀ ਨੂੰ ਸੂਚਨਾ ਦੇਣ ਜਿ਼ਲ੍ਹਾ ਵਾਸੀ
ਜਿ਼ਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਸੰਜੀਵ ਜਿੰਦਲ
ਮਾਨਸਾ 4 ਸਤੰਬਰ : ਭਾਰੀ ਬਰਸਾਤਾਂ ਕਾਰਨ ਬਣੇ ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਜ਼ਰੂਰੀ ਵਸਤਾਂ ਐਕਟ 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਤਹਿਤ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਉਪਰ ਸਖ਼ਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤਾਂ, ਪੈਟਰੋਲ, ਡੀਜ਼ਲ, ਚਾਰਾ, ਅਨਾਜ, ਡੇਅਰੀ ਉਤਪਾਦ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਵਸਤੂਆਂ ਦੀ ਜਮ੍ਹਾਖੋਰੀ ਕਰ ਰਹੇ ਹਨ ਅਤੇ ਕੀਮਤਾਂ ਵਿੱਚ ਵਾਧਾ ਕਰ ਕੇ ਵੇਚ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕ, ਖਾਸ ਕਰਕੇ ਸਮਾਜ ਦਾ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ।ਉਨ੍ਹਾਂ ਹਦਾਇਤ ਕੀਤੀ ਕਿ ਇਸ ਤਰ੍ਹਾਂ ਨਾਲ ਵਸਤਾਂ ਦੀ ਜਮ੍ਹਾਖੋਰੀ ਅਤੇ ਕੀਮਤਾਂ ਵਿੱਚ ਵਾਧਾ ਕਰਨ ਵਾਲੇ ਵਿਅਕਤੀ, ਵਪਾਰੀ ਜਾਂ ਫਰਮ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਲਾਬਾਜ਼ਾਰੀ ਜਾਂ ਕੀਮਤ ਵਿੱਚ ਵਾਧੇ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ, ਪੈਟਰੋਲ, ਡੀਜ਼ਲ ਆਦਿ ਸਬੰਧੀ ਸ਼ਿਕਾਇਤ ਸਬੰਧੀ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਦਫ਼ਤਰ ਦੇ ਇੰਸਪੈਕਟਰ ਸਪਲਾਈ ਜਰਨੈਲ ਸਿੰਘ ਨਾਲ 81465-45767, ਇੰਸਪੈਕਟਰ ਵੰਡ ਸੰਦੀਪ ਸਿੰਘ ਨਾਲ 81467-00706 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸੇ ਤਰ੍ਹਾਂ ਪਸ਼ੂਆਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਅਤੇ ਚਾਰੇ ਸਬੰਧੀ ਸੇਵਾਵਾਂ ਲਈ) ਡਾ. ਕਮਲ ਗੁਪਤਾ ਦੇ ਮੋਬਾਇਨ ਨੰਬਰ 78372-18835 ਅਤੇ ਡਾ. ਦੁਸ਼ਯੰਤ ਪ੍ਰੀਤ ਨਾਲ 98725-72448 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਬਜ਼ੀਆਂ ਅਤੇ ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਮੰਡੀ ਸੁਪਰਵਾਈਜ਼ਰ ਅਮਨ ਬਾਂਸਲ ਨਾਲ 81468—00501, ਮਨਿੰਦਰ ਸਿੰਘ ਨਾਲ 97790-30002 ਅਤੇ ਲੈਂਡਲਾਈਨ ਨੰਬਰ 01652—235042 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਕੈਟਲ ਫੀਡ ਲਈ ਮਾਰਕਫੈੱਡ ਦਫ਼ਤਰ ਦੇ ਐਫ.ਐਸ.ਓ. ਅਮਨਦੀਪ ਬਾਂਸਲ ਨਾਲ 98724-93800 ਅਤੇ ਦੁੱਧ ਅਤੇ ਇਸ ਨਾਲ ਸਬੰਧਤ ਉਤਪਾਦਾਂ ਲਈ ਡੇਅਰੀ ਵਿਭਾਗ ਦੇ ਇੰਸਪੈਕਟਰ ਗਰੇਡ 2 ਸਤਵੀਰ ਕੌਰ ਨਾਲ 82849-40350, ਹਰਸ਼ਰਨ ਕੌਰ ਨਾਲ 70099-07854 ਤੇ ਸੰਪਰਕ ਕੀਤਾ ਜਾ ਸਕਦਾ ਹੈ।