
ਖ਼ੁਰਾਕ ਪਦਾਰਥਾਂ ਦੇ ਸੈਂਪਲ ਲੈ ਕੇ ਜਾਂਚ ਲਈ ਖਰੜ ਲੈਬੋਰੇਟਰੀ ਵਿਖੇ ਭੇਜੇ
ਮਿਲਾਵਟਖੋਰਾਂ ਦੇ ਸਿ਼ਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ—ਜਿ਼ਲ੍ਹਾ ਸਿਹਤ ਅਫ਼ਸਰ
ਸੰਜੀਵ ਜਿੰਦਲ
ਮਾਨਸਾ, 28 ਸਤੰਬਰ : ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦਹੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਜ਼ਂਛ ਦੀਆਂ ਹਦਾਇਤਾਂ ‘ਤੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜਿ਼ਲ੍ਹਾ ਸਿਹਤ ਅਫ਼ਸਰ, ਡਾ. ਰਣਜੀਤ ਸਿੰਘ ਰਾਏ ਵੱਲੋਂ ਆਪਣੀ ਟੀਮ ਸਮੇਤ ਤੜਕਸਾਰ ਹੀ ਜਿ਼ਲ੍ਹੇ ਦੇ ਸਰਹੱਦੀ ਇਲਾਕਿਆਂ ਤੇ ਨਾਕੇ ਲਾ ਕੇ ਚੈਕਿੰਗ ਕੀਤੀ ਗਈ।
ਚੈਕਿੰਗ ਦੋਰਾਨ ਨਮਕ, ਆਟਾ, ਦੇਸੀ ਘਿਉ, ਰਸ, ਅਚਾਰ ਅਤੇ ਦੁੱਧ ਦੇ ਸੈਂਪਲ ਲੈ ਕੇ ਜਾਂਚ ਲਈ ਫੂਡ ਲੈਬੋਰੇਟਰੀ ਖਰੜ ਵਿਖੇ ਭੇਜੇ ਗਏ।ਇਸ ਦੌਰਾਨ ਜਿ਼ਲ੍ਹਾ ਸਿਹਤ ਅਫ਼ਸਰ ਵੱਲੋਂ ਦੁਕਾਨਦਾਰਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਾਫ-ਸਫਾਈ, ਅਦਾਰਿਆਂ ਦੇ ਲਾਇਸੰਸ/ਰਜਿਸਟ੍ਰੇਸ਼ਨ ਸਬੰਧੀ, ਆਦਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਕੀਤੀ ਗਈ।
ਜਿ਼ਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕੋਈ ਵਿਅਕਤੀ ਕਿਸੇ ਮਿਲਾਵਟੀ ਸਮਾਨ ਵੇਚਣ ਵਾਲੇ ਦੀ ਸੂਚਨਾ ਦੇਣਾ ਚਾਹੁੰਦਾ ਹੈ ਤਾ ਉਹ ਆਪਣੀ ਸਿ਼ਕਾਇਤ ਲਿਖਤੀ ਰੂਪ ਵਿੱਚ ਜਿ਼ਲ੍ਹਾ ਸਿਹਤ ਅਫ਼ਸਰ ਨੂੰ ਭੇਜ ਸਕਦਾ ਹੈ ਅਤੇ ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ।