Visitor : Visitor

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 14 ਨਵੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

ਸੰਜੀਵ ਜਿੰਦਲ ਮਾਨਸਾ, 12 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 14 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ”ਦਵਾਰਾ ਕੇ.ਜੀ.ਐਫ.ਸੀ. ਪ੍ਰਾਈਵੇਟ ਲਿਮਟਡ” (Dvara KGFS Pvt. Ltd.) ਵੱਲੋਂ ਵੈਲਥ ਮੈਨੇਜ਼ਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ…

ਸੰਜੀਵ ਜਿੰਦਲ

ਮਾਨਸਾ, 12 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 14 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ”ਦਵਾਰਾ ਕੇ.ਜੀ.ਐਫ.ਸੀ. ਪ੍ਰਾਈਵੇਟ ਲਿਮਟਡ” (Dvara KGFS Pvt. Ltd.) ਵੱਲੋਂ ਵੈਲਥ ਮੈਨੇਜ਼ਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 21 ਤੋਂ 28 ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ‘ਤੇ ਫਿੱਟ ਹੋਣਾ ਚਾਹੀਦਾ ਹੈ। ਅਸਾਮੀਆਂ ਦੀ ਗਿਣਤੀ 10 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਰੁਪਏ (ਸਮੇਤ ਪ੍ਰੋਤਸਾਹਨ) ਪ੍ਰਤੀ ਮਹੀਨਾ ਮਿਲਣਯੋਗ ਹੋਵੇਗਾ। ਕੰਮ ਦੀ ਥਾਂ ਬੁਢਲਾਡਾ, ਮਾਨਸਾ, ਸੁਨਾਮ ਅਤੇ ਮੌੜ ਮੰਡੀ ਵਿਖੇ ਹੋਵੇਗੀ |

ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 8528011700, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor