Visitor : Visitor

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ ਮਾਨਸਾ, 12 ਦਸੰਬਰ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾ 14 ਦਸੰਬਰ, 2025 ਨੂੰ ਹੋਣ ਜਾ ਰਹੀਆਂ ਹਨ। ਇੰਨ੍ਹਾਂ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਦੇ…

ਸੰਜੀਵ ਜਿੰਦਲ

ਮਾਨਸਾ, 12 ਦਸੰਬਰ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾ 14 ਦਸੰਬਰ, 2025 ਨੂੰ ਹੋਣ ਜਾ ਰਹੀਆਂ ਹਨ। ਇੰਨ੍ਹਾਂ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕਰਨੇ ਜ਼ਰੂਰੀ ਹਨ।

ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਟੀ.ਬੈਨਿਥ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 14 ਦਸੰਬਰ, 2025 ਨੂੰ ਜ਼ਿਲ੍ਹਾ ਮਾਨਸਾ ਅੰਦਰ ਨਿਰਧਾਰਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਅਤੇ ਕਿਸੇ ਵੀ ਕਿਸਮ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਇਹ ਹੁਕਮ ਚੋਣ ਡਿਊਟੀ ‘ਤੇ ਤੈਨਾਤ ਚੋਣ ਆਬਜ਼ਰਵਰ, ਪ੍ਰਸ਼ਾਸਨਿਕ/ਪੁਲਿਸ ਅਧਿਕਾਰੀ, ਡਿਊਟੀ ‘ਤੇ ਤੈਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਵੇਗਾ ਅਤੇ ਕਿਸੇ ਵੀ ਉਮੀਦਵਾਰ/ਵਿਅਕਤੀ/ਉਮੀਦਵਾਰ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਜਾਂ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਇਲਾਵਾ ਹੋਰ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਇਆ ਜਾਵੇਗਾ।

Leave a Reply

Your email address will not be published. Required fields are marked *

Visitor : Visitor