Visitor : Visitor

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਵੋਟਾਂ ਦੇ ਗਿਣਤੀ ਕੇਂਦਰਾਂ ਵਿਖੇ ਕੀਤੀ ਛੁੱਟੀ ਘੋਸ਼ਿਤ

ਸੰਜੀਵ ਜਿੰਦਲ ਮਾਨਸਾ, 16 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਸ੍ਰ. ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਵਿੱਚ 17 ਦਸੰਬਰ 2025…

ਸੰਜੀਵ ਜਿੰਦਲ

ਮਾਨਸਾ, 16 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਸ੍ਰ. ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਵਿੱਚ 17 ਦਸੰਬਰ 2025 ਨੂੰ ਛੁੱਟੀ ਘੋਸ਼ਿਤ ਕੀਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਆਡੀਟੋਰੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਸ੍ਰ. ਬਲਰਾਜ ਸਿੰਘ ਭੁੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਵਿਖੇ 17 ਦਸੰਬਰ 2025 ਨੂੰ ਹੋਣੀ ਹੈ।

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਆਉਣ ਤੋਂ ਰੋਕਣਾ ਜ਼ਰੂਰੀ ਹੈ।ਇਹ ਹੁਕਮ 17 ਦਸੰਬਰ 2025 ਲਈ ਲਾਗੂ ਹੋਵੇਗਾ।

Leave a Reply

Your email address will not be published. Required fields are marked *

Visitor : Visitor