Visitor : Visitor

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ਅੰਦਰ 5 ਜਾਂ ਇਸਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਸੰਜੀਵ ਜਿੰਦਲ  ਮਾਨਸਾ, 16 ਦਸੰਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਡੀਟੋਰੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ ਦੇ 200…

ਸੰਜੀਵ ਜਿੰਦਲ 

ਮਾਨਸਾ, 16 ਦਸੰਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਡੀਟੋਰੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ, ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ ਵਿਖੇ 17 ਦਸੰਬਰ, 2025 ਨੂੰ ਹੋਣੀ ਹੈ। ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਉਕਤ ਥਾਵਾਂ ਦੇ ਆਲੇ ਦੁਆਲੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਬਣ ਜਾਂਦੀ ਹੈ। ਇਹ ਹੁਕਮ 17 ਦਸੰਬਰ, 2025 ਨੂੰ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor