Visitor : Visitor

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ 7 ਜਨਵਰੀ ਨੂੰ

ਸੰਜੀਵ ਜਿੰਦਲ ਮਾਨਸਾ, 5 ਜਨਵਰੀ : ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿੱਚ 07 ਜਨਵਰੀ, 2026 ਦਿਨ ਬੁੱਧਵਾਰ ਨੂੰ ”ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਡ” ਵੱਲੋਂ ਫੀਲਡ ਸਟਾਫ, ਕੁਆਲਿਟੀ ਅਫ਼ਸਰ ਅਤੇ ਪ੍ਰੋਜੈਕਟ 90+ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ…

ਸੰਜੀਵ ਜਿੰਦਲ

ਮਾਨਸਾ, 5 ਜਨਵਰੀ : ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿੱਚ 07 ਜਨਵਰੀ, 2026 ਦਿਨ ਬੁੱਧਵਾਰ ਨੂੰ ”ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਡ” ਵੱਲੋਂ ਫੀਲਡ ਸਟਾਫ, ਕੁਆਲਿਟੀ ਅਫ਼ਸਰ ਅਤੇ ਪ੍ਰੋਜੈਕਟ 90+ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਨੇ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਕਿਹਾ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- ਤੋਂ 26000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92666-82455, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor