Visitor : Visitor

‘ਯੁੱਧ ਨਸ਼ਿਆ ਵਿਰੁੱਧ’ : ਮਾਨਸਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 4 ਤਸ਼ਕਰ ਕਾਬੂ

6 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਬਰਾਮਦ ਸੰਜੀਵ ਜਿੰਦਲ  ਮਾਨਸਾ,19 ਜਨਵਰੀ : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਆਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ…

6 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਬਰਾਮਦ

ਸੰਜੀਵ ਜਿੰਦਲ 

ਮਾਨਸਾ,19 ਜਨਵਰੀ : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਆਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 4 ਮੁਕਦੱਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 06 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ:-

1. ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਟੀਮ ਨੇ ਹਰਵਿੰਦਰ ਸਿੰਘ ਪੁੱਤਰ ਕਾਲੂ ਸਿੰਘ ਵਾਸੀ ਖੋਖਰ ਰੋਡ ਮਾਨਸਾ ਪਾਸੋ ਦੌਰਾਨੇ ਗਸਤ 30 ਨਸੀਲੀਆਂ ਗੋਲੀਆਂ ਮੁਕਦੱਮਾ ਨੰ.07 ਮਿਤੀ 18.01.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।

2.ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਮੇਜਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰ 04 ਸਰਦੂਲਗੜ੍ਹ ਪਾਸੋ ਦੋਰਾਨੇ ਗਸਤ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 18 ਮਿਤੀ 18.01.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।

3. ਥਾਣਾ ਝੂਨੀਰ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਹਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੰਮੇ ਖੁਰਦ ਪਾਸੋ ਦੋਰਾਨੇ ਗਸਤ 06 ਗ੍ਰਾਮ ਹੈਰੋੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 13 ਮਿਤੀ 18.01.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।

4.ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਅਮਨਦੀਪ ਸਿੰਘ ਪੁੱਤਰ ਹੰਸਰਾਜ ਸਿੰਘ ਵਾਸੀ ਚੱਕ ਭਾਈਕੇ ਦਾ ਦੌਰਾਨੇ ਗਸਤ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ.08 ਮਿਤੀ 18.01.26 ਅ/ਧ 27 ਐਨ.ਡੀ.ਪੀ.ਐਸ਼ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ।

Leave a Reply

Your email address will not be published. Required fields are marked *

Visitor : Visitor