Visitor : Visitor

ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਦਾ 2 ਕਿਲੋਮੀਟਰ ਦਾ ਏਰੀਆ ‘ਨੋ ਡਰੋਨ ਜ਼ੋਨ ਘੋਸ਼ਿਤ’

26 ਜਨਵਰੀ ਨੂੰ ਖੇਡ ਸਟੇਡੀਅਮ ਦੇ 2 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਸੰਜੀਵ ਜਿੰਦਲ ਮਾਨਸਾ, 24 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2026 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ…

26 ਜਨਵਰੀ ਨੂੰ ਖੇਡ ਸਟੇਡੀਅਮ ਦੇ 2 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ

ਮਾਨਸਾ, 24 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2026 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਣ ਵਾਲੇ ਗਣਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ”No Drone Zone” ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।

ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ 26 ਜਨਵਰੀ, 2026  (ਗਣਤੰਤਰ ਦਿਵਸ) ਦੇ ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ਘੋਸ਼ਿਤ ਕਰਕੇ ”No Drone Zone” ਐਲਾਨਿਆ ਗਿਆ ਹੈ ਅਤੇ ਕਿਸੇ ਨੂੰ ਵੀ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ ਹੈ।ਇਹ ਹੁਕਮ 26 ਜਨਵਰੀ, 2026 ਲਈ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor