Visitor : Visitor

49 ਕਰੋੜ 52 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਹਲਕੇ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਤਤਪਰ ਹਾਂ-ਵਿਧਾਇਕ  ਸੰਜੀਵ ਜਿੰਦਲ ਸਰਦੂਲਗੜ੍ਹ/ਮਾਨਸਾ, 29 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਦੇ ਯਤਨਾ ਸਦਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਸਰਦੂਲਗੜ੍ਹ ਵਿਖੇ 49 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ।…

ਹਲਕੇ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਤਤਪਰ ਹਾਂ-ਵਿਧਾਇਕ 

ਸੰਜੀਵ ਜਿੰਦਲ

ਸਰਦੂਲਗੜ੍ਹ/ਮਾਨਸਾ, 29 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਦੇ ਯਤਨਾ ਸਦਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਸਰਦੂਲਗੜ੍ਹ ਵਿਖੇ 49 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ।

ਵਿਧਾਇਕ ਨੇ ਦੱਸਿਆ ਕਿ 18 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਸਰਦੂਲਗੜ੍ਹ ਰਤੀਆ ਸੜਕ ਤੋਂ ਸੰਘਾ (ਹਰਿਆਣਾ ਬਾਰਡਰ) ਅਤੇ 31 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਤਲਵੰਡੀ ਸਾਬੋ ਸੜਕ ਦੀ ਅੱਪ-ਗ੍ਰੇਡੇਸ਼ਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇੇ ਦੇ ਵਿਕਾਸ ਲਈ ਵੱਡੇ ਪੱਧਰ ਦੀ ਗਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਸਰਦੂਲਗੜ੍ਹ ਦੇ ਵਿਕਾਸ ਲਈ ਹਮੇਸ਼ਾ ਤਤਪਰ ਹਨ ਅਤੇ ਇੱਥੋਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਹਲਕੇ ਦੇ ਲੋਕਾਂ ਦੀਆਂ ਮੰਗਾਂ ਅਨੁਸਾਰ ਹਲਕੇ ਦਾ ਹਰ ਜ਼ਰੂਰੀ ਤੇ ਲੋੜੀਂਦਾ ਕੰਮ ਕਰਵਾਉਣ ਲਈ ਵਚਨਬੱਧ ਹਨ।

Leave a Reply

Your email address will not be published. Required fields are marked *

Visitor : Visitor