Visitor : Visitor

3 ਫਰਵਰੀ ਤੋਂ ਮਾਨਸਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲੱਗਣਗੇ 26 ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਪ੍ਰਗਤੀ ਦਾ ਜਾਇਜ਼ਾ   ਲੋਕਾਂ ਨੂੰ ਘਰਾਂ ਦੇ ਨਜ਼ਦੀਕ ਮਿਲੇਗੀ ਕਾਰਡ ਬਣਵਾਉਣ ਦੀ ਸਹੂਲਤ  ਐਸ.ਡੀ.ਐਮਜ਼ ਨੂੰ ਕੈਂਪਾਂ ਦੀ ਨਿਰੰਤਰ ਨਿਗਰਾਨੀ ਕਰਨ ਦੀਆਂ ਹਦਾਇਤਾਂ ਸੰਜੀਵ ਜਿੰਦਲ ਮਾਨਸਾ, 2 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਅੱਜ ਆਪਣੇ ਦਫਤਰ…

ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਪ੍ਰਗਤੀ ਦਾ ਜਾਇਜ਼ਾ

 

ਲੋਕਾਂ ਨੂੰ ਘਰਾਂ ਦੇ ਨਜ਼ਦੀਕ ਮਿਲੇਗੀ ਕਾਰਡ ਬਣਵਾਉਣ ਦੀ ਸਹੂਲਤ
 

ਐਸ.ਡੀ.ਐਮਜ਼ ਨੂੰ ਕੈਂਪਾਂ ਦੀ ਨਿਰੰਤਰ ਨਿਗਰਾਨੀ ਕਰਨ ਦੀਆਂ ਹਦਾਇਤਾਂ

ਸੰਜੀਵ ਜਿੰਦਲ

ਮਾਨਸਾ, 2 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਅੱਜ ਆਪਣੇ ਦਫਤਰ ਵਿਖੇ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 3 ਫਰਵਰੀ ਤੋਂ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਕੈਂਪਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਵਾਲੀਆਂ ਟੀਮਾਂ ਨੂੰ ਹਰ ਲੋੜੀਂਦਾ ਸਾਮਾਨ  ਮੁਹੱਈਆ ਕਰਵਾਇਆ ਜਾਵੇ ਤਾਂ ਜੋ ਮੌਕੇ ‘ਤੇ ਹੀ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਪਰਿਵਾਰ ਮੁਫ਼ਤ ਇਲਾਜ ਦੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਭਪਾਤਰੀ ਪਰਿਵਾਰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਲਈ ਆਪਣੇ ਨਾਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈਡੀ ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ।

ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਸਿਹਤ ਯੋਜਨਾ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਫਾਇਦਾ ਲੈਣ ਲਈ ਕਾਰਡ ਹੋਣਾ ਲਾਜ਼ਮੀ ਹੈ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor