ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਲੋੜਵੰਦ ਲੋਕਾਂ ਲਈ ਵੀ ਦੋ ਹੈਲਪਲਾਈਨ ਨੰਬਰ ਜਾਰੀ
ਸੰਜੀਵ ਜਿੰਦਲ
ਮਾਨਸਾ, 2 ਮਾਰਚ: ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਇਨ੍ਹਾਂ ਹੈਲਪਲਾਈਨ ਨੰਬਰਾਂ ਉਤੇ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ 0172—2260042, 0172—2260043 ਜਾਰੀ ਕਰਨ ਦੇ ਨਾਲ ਨਾਲ ਇੱਕ ਵਟਸਐਪ ਨੰਬਰ +91 94787 79112 ਵੀ ਮੁਹੱਈਆ ਕਰਵਾਇਆ ਗਿਆ ਹੈ ਜਿਥੇ ਕੋਈ ਵੀ ਨਾਗਰਿਕ ਮੈਸੇਜ ਭੇਜ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਉਸ ਦਾ ਪਰਿਵਾਰ ਅਰਬ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਕਾਲ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਅਪੀਲ ਕਰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ, ਅਰਬ ਦੇਸ਼ਾਂ ਵਿੱਚ ਫਸੇ ਹਨ ਉਹ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਮਾਨਸਾ ਵਿਖੇ 24×7 ਕਾਰਜਸ਼ੀਲ ਹੈਲਪਲਾਈਨ ਨੰਬਰ 01652—232900 ਅਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਦੇ ਆਫਿਸ ਦੇ ਸੰਪਰਕ ਨੰਬਰ 01652—229082 ‘ਤੇ ਦੇ ਸਕਦੇ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਧਿਆਨ ਵਿੱਚ ਆਉਣ ‘ਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਰਦੇ ਹੋਏ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

