Visitor : Visitor

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿਲਾਵਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਕੀਤਾ ਪੂਰਾ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ ਸੰਜੀਵ ਜਿੰਦਲ  ਮਾਨਸਾ, 8 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵਿੱਤੀ ਬਜਟ ਪੇਸ਼ ਕਰਦਿਆਂ, ਸੂਬੇ ਦੀਆਂ ਮਹਿਲਾਵਾਂ ਲਈ…

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਸੰਜੀਵ ਜਿੰਦਲ 

ਮਾਨਸਾ, 8 ਮਾਰਚ: 
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵਿੱਤੀ ਬਜਟ ਪੇਸ਼ ਕਰਦਿਆਂ, ਸੂਬੇ ਦੀਆਂ ਮਹਿਲਾਵਾਂ ਲਈ ਆਪਣੀ ਸਭ ਤੋਂ ਵੱਡੀ ਗਾਰੰਟੀ ਨੂੰ ਅਮਲੀ ਰੂਪ ਦਿੰਦੇ ਹੋਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਨ ਲਈ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਵੱਖ-ਵੱਖ ਜਨਤਕ ਥਾਵਾਂ ‘ਤੇ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਨੇ ਬਜਟ ਦਾ ਸਿੱਧਾ ਪ੍ਰਸਾਰਨ ਦੇਖਿਆ। ਐਲਾਨ ਹੁੰਦੇ ਹੀ ਚਾਰੋਂ ਪਾਸੇ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਔਰਤਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਲੱਡੂ ਵੰਡ ਕੇ ਜਸ਼ਨ ਮਨਾਇਆ।

ਹਲਕਾ ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਾਲੀ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਆਪਣੇ-ਆਪਣੇ ਹਲਕਿਆਂ ਵਿੱਚ ਮਹਿਲਾਵਾਂ ਨੂੰ ਵਧਾਈ ਦਿੱਤੀ। ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕਿਹਾ ਸੀ, ਉਹ ਕਰ ਦਿਖਾਇਆ ਹੈ। ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰੇਗੀ ਅਤੇ ਸਮਾਜ ਵਿੱਚ ਉਨ੍ਹਾਂ ਦਾ ਮਾਣ-ਸਤਿਕਾਰ ਵਧਾਏਗੀ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਵੀ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕਾਂ ਦੀ ਸਰਕਾਰ’ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੁਫ਼ਤ ਕਰਨ ਅਤੇ ਸਿਹਤ-ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਤੋਂ ਬਾਅਦ ਹੁਣ ਮਾਵਾਂ-ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਸਰਕਾਰ ਨੇ ਲੋਕਾਂ ਦਾ ਵਿਸ਼ਵਾਸ ਜਿੱਤ ਲਿਆ ਹੈ।

ਇਸ ਦੌਰਾਨ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ ਨੇ ਕਿਹਾ ਕਿ ਇਹ ਰਾਸ਼ੀ ਸਿੱਧੇ ਤੌਰ ਉੱਤੇ ਯੋਗ ਮਹਿਲਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਲਾਗੂ ਕੀਤੀ ਗਈ ਇਹ ਯੋਜਨਾ ਮਹਿਲਾਵਾਂ ਲਈ ਵਰਦਾਨ ਸਾਬਿਤ ਹੋਵੇਗੀ।

ਇਸ ਮੌਕੇ ਹਾਜ਼ਰ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਦੀ ਰਸੋਈ ਦੇ ਬਜਟ ਅਤੇ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਵੱਡੀ ਮਦਦਗਾਰ ਸਾਬਤ ਹੋਵੇਗੀ।

Leave a Reply

Your email address will not be published. Required fields are marked *

Visitor : Visitor