ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ।
ਦੱਸ ਦੇਈਏ ਕਿ ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਖਾਰਿਜ ਹੋ ਚੁੱਕੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਦੋਂ ਤੱਕ ਚਸ਼ਮਦੀਦਾਂ ਦੀਆਂ ਗਵਾਹੀਆਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਕਿਸੇ ਵੀ ਮੁਲਜ਼ਮ ਨੂੰ ਜਮਾਨਤ ਨਹੀਂ ਦਿੱਤੀ ਜਾ ਸਕਦੀ। ਜਿਸਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜਮਾਨਤ ਦੀ ਪਟੀਸ਼ਨ ਪਾਈ ਸੀ। ਪਵਨ ਕੁਮਾਰ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ।
ਮੁਲਜ਼ਮ ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਉਸਦਾ ਕਹਿਣਾ ਸੀ ਕਿ ਉਸਨੂੰ ਮੋਗਾ ਦੇ ਐਸਐਸਪੀ ਨੇ ਫਸਾਇਆ ਸੀ। ਪਵਨ ਬਿਸ਼ਨੋਈ ਨੇ ਕਿਹਾ ਕਿ ਉਸਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ।
ਦੱਸ ਦੇਈਏ ਕੇ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਨੇੜ ਉਦੋਂ ਉਨ੍ਹਾਂ ਦੀ ਥਾਰ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ।

