ਸੰਜੀਵ ਜਿੰਦਲ
ਮਾਨਸਾ, 15 ਅਪ੍ਰੈਲ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲ, ਸੀ.ਐੱਚ.ਸੀ., ਪੀ.ਐੱਚ.ਸੀ, ਆਮ ਆਦਮੀ ਕਲੀਨਿਕ, ਡਿਸਪੈਂਸਰੀਆਂ ਅਤੇ ਸੀ.ਐੱਚ.ਡਬਲਿਊ ਵਿਚ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਓ.ਪੀ.ਡੀ. ਸੇਵਾਵਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 2 ਵਜੇ ਤੱਕ ਦਾ ਹੋਵੇਗਾ l ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼, ਜੋ ਇਨ੍ਹਾਂ ਸਿਹਤ ਸੰਸਥਾਵਾਂ ’ਚ ਆਪਣਾ ਚੈੱਕਅਪ, ਲੈਬ ਟੈਸਟ, ਐਕਸ-ਰੇਅ ਅਤੇ ਸਕੈਨ ਕਰਵਾਉਣਾ ਚਾਹੁੰਦਾ ਹੈ ਜਾਂ ਸਬੰਧਤ ਡਾਕਟਰਾਂ ਤੋਂ ਦਫ਼ਤਰੀ ਕੰਮ ਕਰਵਾਉਣਾ ਚਾਹੁੰਦਾ ਹੈ, ਉਹ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਅਤੇ ਸਰਕਾਰੀ ਹਸਪਤਾਲ ਨਾਲ ਸਬੰਧਤ ਸਾਰੇ ਦਫ਼ਤਰ ਆਮ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।

