
ਸਫ਼ਾਈ ਪੱਖੋਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੂਨਮ ਸਿੰਘ
ਸੰਜੀਵ ਜਿੰਦਲ
ਮਾਨਸਾ, 4 ਅਗਸਤ : ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚੱਲ ਰਹੀ ਸਫਾਈ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਕੋਰਟ ਰੋਡ ਉਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰਾਂ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਤਾੜਨਾ ਕਰਦਿਆਂ ਉਹਨਾਂ ਸਫ਼ਾਈ ਵਿਵਸਥਾ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲ ਆਖਿਆ ਕਿ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ‘ਤੇ ਵਾਰਡਾਂ, ਬਜ਼ਾਰਾਂ ਅਤੇ ਮੁੱਖ ਮਾਰਗਾਂ ‘ਤੇ ਸਫ਼ਾਈ ਅਭਿਆਨ ਦੀ ਖ਼ੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਮੁਕਤ ਕਰਵਾਇਆ ਜਾ ਸਕੇ।
ਬਰਸਾਤੀ ਮੌਸਮ ਦੇ ਮੱਦੇਨਜ਼ਰ ਗੰਭੀਰਤਾ ਦਿਖਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਨੀਵੇਂ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਹਰ ਹਾਲ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ, ਤਾਂ ਜੋ ਜਲ-ਭਰਾਅ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ‘ਤੇ ਠੱਲ੍ਹ ਪਾਈ ਜਾ ਸਕੇ। ਉਨਾਂ ਫ਼ੀਲਡ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਕੂੜੇ ਦੇ ਯੋਗ ਨਿਪਟਾਰੇ ਦੇ ਨਾਲ-ਨਾਲ ਸੰਵੇਦਨਸ਼ੀਲ ਥਾਵਾਂ ‘ਤੇ ਦਵਾਈਆਂ ਦਾ ਛਿੜਕਾਅ ਅਤੇ ਫ਼ੌਗਿੰਗ ਨਿਯਮਤ ਰੂਪ ਵਿੱਚ ਕਰਵਾਈ ਜਾਵੇ।

