
ਸੰਜੀਵ ਜਿੰਦਲ
ਮਾਨਸਾ, 7 ਅਗਸਤ: ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਸਰਕਾਰੀ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਕੌਮੀ ਦਿਹਾੜੇ ਨੂੰ ਮਨਾਉਣ ਲਈ ਸਮੂਹ ਅਧਿਕਾਰੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਵਚਨਬੱਧ ਰਹਿਣ।
ਏਡੀਸੀ ਪੂਨਮ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ ਦੇ ਜਵਾਨ, ਮਹਿਲਾਵਾਂ ਤੇ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਅਧਾਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਹਨਾਂ ਦੀਆਂ ਜਿੰਮੇਵਾਰੀਆਂ ਬਾਰੇ ਸੁਚੇਤ ਕਰਦੇ ਹੋਏ ਸਮੇਂ ਸਿਰ ਮੁਢਲੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਐਸ.ਡੀ.ਐਮ. ਬਲਜੀਤ ਕੌਰ, ਐਸਡੀਐਮ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਸੰਧੂ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਕਵਿਤਾ ਗਰਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਤੇ ਮੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

