ਪੁਲਿਸ ਨੇ 376 ਅਤੇ ਪੋਸਕੋ ਐਕਟ ਅਧੀਨ ਕੀਤਾ ਮਾਮਲਾ ਦਰਜ
ਸੰਜੀਵ ਜਿੰਦਲ , ਪ੍ਰਾਈਮ ਪੋਸਟ ਪੰਜਾਬ ਨਿਊਜ਼
ਪੰਜਾਬ ਵਿੱਚ ਬੱਚੀਆਂ ਦੇ ਅਪਰਾਧਿਕ ਮਾਮਲੇ ਘਟਣ ਦਾ ਨਾਮ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਦੀ ਮਾਨਸਾ ਰੋਡ ਤੇ ਸਥਿਤ ਇੱਕ ਕਲੋਨੀ ਵਿੱਚ ਨਾਬਾਲਗ ਲੜਕੇ ਵੱਲੋਂ ਪਰਵਾਸੀ ਪਰਿਵਾਰ ਦੀ ਦੋ ਸਾਲਾਂ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਬੱਚੀ ਦੀ ਮਾਂ ਨੂੰ ਜਦੋਂ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਪਹਿਲਾਂ ਤਾਂ ਉਸ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਉਹ ਕਰਨ ਤਾਂ ਕੀ ਕਰਨ ਫਿਰ ਆਂਢ-ਗੁਆਂਢ ਦੇ ਲੋਕਾਂ ਨੇ ਬੱਚੀ ਦੀ ਮਾਤਾ ਨੂੰ ਹੌਸਲਾ ਦਿੱਤਾ ਅਤੇ ਪੁਲਿਸ ਨੂੰ ਸ਼ਿਕਾਇਤ ਦੇਣ ਲਈ ਉਸ ਦਾ ਸਾਥ ਦਿੱਤਾ । ਉਸ ਤੋਂ ਬਾਅਦ ਪੀੜਤ ਬੱਚੀ ਨੂੰ ਸਰਕਾਰੀ ਹਸਪਤਾਲ ਵਿੱਚ ਲਿਆ ਕੇ ਇਸ ਦਾ ਮੈਡੀਕਲ ਟੈਸਟ ਕਰਵਾਇਆ ਗਿਆ। ਫਿਲਹਾਲ ਬੱਚੀ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਪੁਲਿਸ ਨੇ ਡਾਕਟਰਾਂ ਦੀ ਰਾਇ ਤੋਂ ਬਾਅਦ ਪੁਲਿਸ ਨੇ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਉਤੇ ਬਲਾਤਕਾਰ ਕਰਨ ਵਾਲੇ ਨਾਬਾਲਗ ਲੜਕੇ ਖ਼ਿਲਾਫ਼ ਧਾਰਾ 376 ਅਤੇ ਪਾਸਕੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ।
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਹੈ। ਉਨ੍ਹਾਂ ਵੱਲੋਂ ਮੌਕੇ ਤੇ ਆਕੇ ਮਾਤਾ ਦੇ ਬਿਆਨ ਦਰਜ ਕੀਤੇ ਗਏ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਆਰੋਪੀ ਨਬਾਲਿਗ ਲੜਕਾ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਦੱਸਿਆ ਜਾ ਰਿਹਾ ਹੈ, ਜਿਸ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।
Disclaimer: This article is provided for informational purposes only. The information should not be taken to represent the opinions, policy, or views of Prime Post Punjab News , nor any of its staff, employees, or affiliates.

