ਪ੍ਰਾਈਮ ਪੋਸਟ ਪੰਜਾਬ ਨਿਊਜ਼
ਰੋਹਿਨ ਜਿੰਦਲ/ ਸੰਜੀਵ ਜਿੰਦਲ
ਮਾਨਸਾ, 17 ਮਾਰਚ 2022 : ਜਿਲ੍ਹਾ ਅਤੇ ਸੈਸ਼ਨਜ ਜੱਜ ਮਾਨਸਾ ਮੈਡਮ ਨਵਜੋਤ ਕੌਰ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਇਸ ਦੌਰਾਨ ਉਨਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨਾਂ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ। ਇਸ ਮੌਕੇ ਜੇਲ੍ਹ ਸੁਪਰਡੈਂਟ ਅਰਵਿੰਦਰਪਾਲ ਸਿੰਘ ਭੱਟੀ ਅਤੇ ਸਹਾਇਕ ਸੁਪਰਡੈਂਟ ਕਰਨਵੀਰ ਸਿੰਘ ਮੌਜੂਦ ਸਨ।

