ਬਿਊਰੋ , ਪ੍ਰਾਈਮ ਪੋਸਟ ਪੰਜਾਬ ਨਿਊਜ਼
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਤੇਜ਼ੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ।
ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ‘ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Disclaimer: This article is provided for informational purposes only. The information should not be taken to represent the opinions, policy, or views of Prime Post Punjab News , nor any of its staff, employees, or affiliates.

