118 ਲੀਟਰ ਲਾਹਣ, 90 ਨਸ਼ੀਲੀ ਗੋੋਲੀਆਂ, 60 ਗ੍ਰਾਮ ਸੁਲਫਾ, 41 ਬੋਤਲਾਂ ਸ਼ਰਾਬ, 11 ਨਸ਼ੀਲੀ ਸੀਸ਼ੀਆਂ, 5 ਗ੍ਰਾਮ ਹੈਰੋੋਇਨ ਅਤੇ 1 ਚਾਲੂ ਭੱਠੀ ਬਰਾਮਦ
ਪ੍ਰਾਈਮ ਪੋਸਟ ਪੰਜਾਬ ਨਿਊਜ਼
ਸੰਜੀਵ ਜਿੰਦਲ/ ਰੋਹਿਨ ਜਿੰਦਲ
ਮਾਨਸਾ, 19 ਮਾਰਚ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸਦੇ ਤਹਿਤ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਲਕੀਤ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਅਕਲੀਆ ਨੂੰ ਕਾਬੂ ਕਰਕੇ ਉਸ ਪਾਸੋੋਂ 90 ਨਸ਼ੀਲੀ ਗੋੋਲੀਆਂ ਮਾਰਕਾ ਕੈਰੀਸੋੋਮਾ ਅਤੇ 11 ਨਸ਼ੀਲੀ ਸੀਸ਼ੀਆਂ ਮਾਰਕਾ ਓਮਰੈਕਸ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋੋਂ ਮਹਿੰਦਰ ਕੌੌਰ ਪਤਨੀ ਸੁਖਦੇਵ ਸਿੰਘ ਵਾਸੀ ਜੋੋਗਾ ਨੂੰ ਕਾਬੂ ਕਰਕੇ 60 ਗ੍ਰਾਮ ਸੁਲਫਾ ਬਰਾਮਦ ਕਰਕੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਹਰਬੰਸ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੋਹਿਤ ਕੁਮਾਰ ਪੁੱਤਰ ਤਾਰੀ ਰਾਮ ਵਾਸੀ ਮਾਨਸਾ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਜੁਗਰਾਜ ਸਿੰਘ ਉਰਫ ਜਹਾਜ ਪੁੱਤਰ ਹਰਨੇਕ ਸਿੰਘ ਵਾਸੀ ਅੱਕਾਂਵਾਲੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 1 ਚਾਲੂ ਭੱਠੀ, 18 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।

