ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼
ਪਠਾਨਕੋਟ ਦੇ ਬੁੰਗਲ ਬਧਾਨੀ ਨੇੜੇ ਸਥਿਤ ਦ ਵਾਈਟ ਮੈਡੀਕਲ ਕਾਲਜ ਵਿੱਚ ਬੀਤੀ ਰਾਤ ਆਕਸੀਜਨ ਸਿਲੰਡਰ ਦੇ ਅਚਾਨਕ ਬਲਾਸਟ ਹੋ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਸਪਤਾਲ ਦੇ ਨਾਲ ਲੱਗਦੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸਾਰੇ ਸ਼ੀਸ਼ੇ ਟੁੱਟ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਮੈਡੀਕਲ ਕਾਲਜ ’ਚ ਇੱਕ ਨੌਜਵਾਨ ਆਕਸੀਜਨ ਸਿਲੰਡਰ ਲੱਗਾ ਰਿਹਾ ਸੀ, ਜੋ ਅਚਾਨਕ ਫਟ ਗਿਆ। ਇਸ ਹਾਦਸੇ ਵਿੱਚ ਉਕਤ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ।ਧਮਾਕੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਮਰੀਜ਼ਾਂ ਨੂੰ ਦੂਸਰੀ ਇਮਾਰਤ ਵਿੱਚ ਭੇਜ ਦਿੱਤਾ ਗਿਆ।
ਘਟਨਾ ਸਥਾਨ ’ਤੇ ਪਹੁੰਚੇ ਏਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਇਹ ਧਮਾਕਾ ਆਕਸੀਜਨ ਸਿਲੰਡਰ ਲਗਾਉਂਦੇ ਸਮੇਂ ਹੋਇਆ ਹੈ। ਇਸ ਮਾਮਲੇ ਦੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

