Visitor : Visitor
,

ਭਗਵੰਤ ਮਾਨ ਦੀ ਮੰਤਰੀਆਂ ਨੂੰ ਨਸੀਹਤ : ਹੁਣ ਨੌਕਰੀ ਲਈ ਬੜੇ ਲੋਕ ਸਿਫਾਰਸ਼ਾਂ ਲੈ ਕੇ ਆਉਣਗੇ, ਪਰ ਕਿਸੇ ਦੂਸਰੇ ਦਾ ਹੱਕ ਨਾ ਖੁੱਸੇ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ ਨਿਊਜ਼   ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ 25000 ਹਜ਼ਾਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹੋਰ ਵੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਹੁਣ ਬੜੇ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ ਨਿਊਜ਼  

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ 25000 ਹਜ਼ਾਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹੋਰ ਵੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।
ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਹੁਣ ਬੜੇ ਲੋਕ ਤੁਹਾਡੇ ਕੋਲ ਸਿਫਾਰਸ਼ਾਂ ਲੈ ਕੇ ਆਉਣਗੇ, ਪਰ ਜੇਕਰ ਤੁਸੀਂ ‘ਹਾਂ’ ਕਰ ਦਿੱਤੀ ਤਾਂ ਕਿਸੇ ਦੂਜੇ ਵਿਅਕਤੀ ਦਾ ਹੱਕ ਖੋਹਿਆ ਜਾਂਦਾ ਹੈ। ਕਿਸੇ ਵੀ ਮਾੜੇ ਕੰਮ ਦੀ ਸਿਫ਼ਾਰਸ਼ ਨਹੀਂ ਕਰਨੀ। ਬਿਨਾਂ ਕਿਸੇ ਭੇਦਭਾਵ ਤੋਂ ਲੋਕਾਂ ਦੀ ਸੇਵਾ ਕਰਨੀ ਹੈ।
ਇਸ ਦੇ ਨਾਲ ਹੀ ਮਾਨ ਨੇ ਆਪਣੇ ਵਿਧਾਇਕਾਂ ਨੂੰ ਨਸੀਹਤ ਦਿੱਤੀ ਕਿ ਉਹ ਸਮੇਂ ਦਾ ਖਾਸ ਖਿਆਲ ਰੱਖਣ ਅਤੇ ਸਮੇਂ ਦੇ ਪਾਬੰਦ ਹੋਣ। ਉਨ੍ਹਾਂ ਕਿਹਾ ਵਿਧਾਇਕ ਸਮੇਂ ਸਿਰ ਦਫ਼ਤਰ ਪਹੁੰਚਣ ਤੇ ਆਪਣੇ ਹਲਕਿਆਂ ‘ਚ ਦਫ਼ਤਰ ਖੋਲ੍ਹਣ। ਉਨ੍ਹਾਂ ਵਿਧਾਇਕਾਂ ਨੂੰ ਇਹ ਵੀ ਕਿਹਾ ਕਿ ਕੋਈ ਵੀ ਕੰਮ ਲਈ ਉਨ੍ਹਾਂ ਕੋਲ ਆ ਸਕਦੇ ਹਨ। ਸੁਧਾਰ ਕਰਨ ਲਈ 18-18 ਘੰਟੇ ਕੰਮ ਕਰਨਾ ਪਵੇਗਾ। ਉਨ੍ਹਾਂ ਸਭ ਨੂੰ ਮਿਲਕੇ ਚੱਲਣ ਦੀ ਅਪੀਲ ਵੀ ਕੀਤੀ।

ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰੋ, ਜੇਕਰ ਕਿਸੇ ਦੀ ਗੜਬੜੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਮੁਆਫ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਦੀ ਸਜ਼ਾ ਮਿਲੇਗੀ। ਕੇਜਰੀਵਾਲ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀ ਕਰਨ ਵਾਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਜਾਣਗੇ।ਦਿੱਲੀ ਤੋਂ ਵੀਡੀਓ ਕਾਨਫ੍ਰੰਸਿੰਗ ਜ਼ਰੀਏ ਪੰਜਾਬ ਦੇ ਵਿਧਾਇਕਾਂ -ਮੰਤਰੀਆਂ ਨੂੰ ਸੰਬੋਧਨ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਦੇ ਕੰਮਾਂ ਦੀ ਤਾਰੀਫ ਕੀਤੀ। ਕੇਜਰੀਵਾਲ ਨੇ ਕਿਹਾ ਕਿ ਮਹਿਜ਼ 3 ਦਿਨਾਂ ‘ਚ ਕੀਤੇ ਕੰਮਾਂ ਲਈ ਮਾਨ ਦੇ ਪੂਰੇ ਦੇਸ਼ ‘ਚ ਚਰਚੇ ਹੋਣ ਲੱਗੇ ਹਨ, ਨਾਲ ਹੀ ਉਹਨਾਂ ਕਿਹਾ ਕਿ ਮੰਤਰੀਆਂ-ਵਿਧਾਇਕਾਂ ਨੂੰ ਪੰਜਾਬ ਲਈ ਕੰਮ ਕਰਨਾ ਹੋਵੇਗਾ।

Leave a Reply

Your email address will not be published. Required fields are marked *

Visitor : Visitor