ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼
ਬੁਢਲਾਡਾ, 20 ਮਾਰਚ 2022 : ਅੱਜ ਮੋਟਰਸਾਈਕਲ ਸਵਾਰ ਮਾਂ-ਪੁੱਤ ਟਰੱਕ ਦੀ ਲਪੇਟ ’ਚ ਆਉਣ ਨਾਲ ਮਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਖਾਰੇ ਬਰਨਾਲੇ ਤੋਂ ਮਾਂ-ਪੁੱਤ ਮੋਟਰਸਾਈਕਲ ਰਾਹੀਂ ਪਿੰਡ ਕਾਸਮਪੁਰ ਛੀਨਾ ਭੋਗ ’ਤੇ ਜਾ ਰਹੇ ਸਨ ਕਿ ਅਚਾਨਕ ਪਿੰਡ ਬਰ੍ਹੇ ਦੇ ਖਾਰੇ ਵਾਲੇ ਮੋੜ ’ਤੇ ਇੱਕ ਟਰੱਕ ਦੀ ਲਪੇਟ ’ਚ ਆ ਗਏ।
ਇਸ ਦੌਰਾਨ ਚਰਨਜੀਤ ਕੌਰ (50) ਦੀ ਮੌਕੇ ’ਤੇ ਮੌਤ ਹੋ ਗਈ ਅਤੇ ਪੁੱਤਰ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਤੀ ਜੱਗਰ ਸਿੰਘ ਦੇ ਬਿਆਨਾਂ ’ਤੇ ਪੁਲਿਸ ਨੇ ਟਰੱਕ ਚਾਲਕ ਗੁਰਵਿੰਦਰ ਸਿੰਘ ਵਾਸੀ ਦੌਦੜਾ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।

