1200 ਨਸ਼ੀਲੀ ਗੋੋਲੀਆਂ, 300 ਲੀਟਰ ਲਾਹਣ ਅਤੇ 20 ਬੋਤਲਾਂ ਸ਼ਰਾਬ ਬਰਾਮਦ
ਪ੍ਰਾਈਮ ਪੋਸਟ ਪੰਜਾਬ ਨਿਊਜ਼
ਸੰਜੀਵ ਜਿੰਦਲ/ ਰੋਹਿਨ ਜਿੰਦਲ
ਮਾਨਸਾ, 21 ਮਾਰਚ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਤਹਿਤ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੁਖਰਾਜ ਸ਼ਰਮਾ ਪੁੱਤਰ ਰੂਪ ਚੰਦ ਵਾਸੀ ਤਲਵੰਡੀ ਸਾਬੋੋ (ਜਿਲ੍ਹਾ ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋੋਂ 1200 ਨਸ਼ੀਲੀ ਗੋਲੀਆਂ ਮਾਰਕਾ ਐਲਪ੍ਰਾਜੋਲਮ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੇਸਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬੀਰੋੋਕੇ ਕਲਾਂ ਨੂੰ ਕਾਬੂ ਕਰਕੇ 100 ਲੀਟਰ ਲਾਹਣ ਅਤੇ 20 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।

ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।

