ਬਿਉੂਰੋ , ਪ੍ਰਾਈਮ ਪੋਸਟ ਪੰਜਾਬ ਨਿਊਜ਼
ਚੰਡੀਗੜ੍ਹ: ਪੰਜਾਬੀ ਗਾਇਕ ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਕਈ ਰਿਪੋਰਟਾਂ ‘ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਸੂਤਰਾਂ ਮੁਤਾਬਕ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ।
ਜਾਣਕਾਰੀ ਮੁਤਾਬਕ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਜਿਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕੀਤੇ ਹਨ, ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ 4 ਪੰਜਾਬੀ ਗਾਇਕ ਗੈਂਗਸਟਰਾਂ ਦੇ ਰਡਾਰ ‘ਤੇ ਹਨ।
ਇਸ ਤੋਂ ਇਲਾਵਾ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਗਰੁੱਪ ਹਨ ਜਿਨ੍ਹਾਂ ‘ਚ ਬੰਬੀਹਾ ਗਰੁੱਪ ਤੇ ਲੱਕੀ ਪਟਿਆਲਾ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਔਲਖ ਨੂੰ ਵੀ ਇਸ ਸਬੰਧੀ ਅਲਰਟ ਕਰ ਦਿੱਤਾ ਗਿਆ ਹੈ ਤੇ ਗਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਦੱਸ ਦਈਏ ਕਿ ਅੰਤਰਰਾਸ਼ਟਰੀ ਸੰਦੀਪ ਸਿੰਘ ਨੰਗਲ ਅੰਬੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ 5 ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ।











