Visitor : Visitor

ਸਰਕਾਰੀ ਵਿਭਾਗਾਂ ਅੰਦਰ ਸਮੂਹ ਅਧਿਕਾਰੀ ਇਮਾਨਦਾਰੀ ਅਤੇ ਸਮਾਂਬੱਧ ਢੰਗ ਨਾਲ ਲੋਕ ਮਸਲਿਆਂ ਨੂੰ ਹੱਲ ਕਰਨਾ ਯਕੀਨੀ ਬਣਾਉਣ- ਡਾ. ਵਿਜੈ ਸਿੰਗਲਾ   

ਪੰਜਾਬ ਸਮੇਤ ਜਿਲ੍ਹਾ ਮਾਨਸਾ ਦਾ ਹਰ ਖੇਤਰ ’ਚ ਹੋਵੇਗਾ ਸਰਬਪੱਖੀ ਵਿਕਾਸ-ਕੈਬਨਿਟ ਮੰਤਰੀ  ਪ੍ਰਾਈਮ ਪੋਸਟ ਪੰਜਾਬ ਨਿਊਜ਼ ਸੰਜੀਵ ਜਿੰਦਲ/ ਰੋਹਿਨ ਜਿੰਦਲ ਮਾਨਸਾ,  24 ਮਾਰਚ 2022 :  ਆਮ ਲੋਕਾਂ ਨੂੰ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਡਿਊਟੀ ਹੈ। ਸਰਕਾਰੀ ਦਫ਼ਤਰਾਂ ਅੰਦਰ ਆਪਣੇ ਰੋਜ਼ਾਨਾ ਦੇ ਕੰਮਾਂ ਲਈ…

ਪੰਜਾਬ ਸਮੇਤ ਜਿਲ੍ਹਾ ਮਾਨਸਾ ਦਾ ਹਰ ਖੇਤਰ ’ਚ ਹੋਵੇਗਾ ਸਰਬਪੱਖੀ ਵਿਕਾਸ-ਕੈਬਨਿਟ ਮੰਤਰੀ 

ਪ੍ਰਾਈਮ ਪੋਸਟ ਪੰਜਾਬ ਨਿਊਜ਼

ਸੰਜੀਵ ਜਿੰਦਲ/ ਰੋਹਿਨ ਜਿੰਦਲ

ਮਾਨਸਾ,  24 ਮਾਰਚ 2022 :  ਆਮ ਲੋਕਾਂ ਨੂੰ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਡਿਊਟੀ ਹੈ। ਸਰਕਾਰੀ ਦਫ਼ਤਰਾਂ ਅੰਦਰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਆਉਣ ਵਾਲੇ ਲੋਕ ਮਸਲਿਆਂ ਨੂੰ ਹਰੇਕ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਹੱਲ ਕਰਨਾ ਯਕੀਨੀ ਬਣਾਉਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਬੱਚਤ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ  ਗੁਰਪ੍ਰੀਤ ਸਿੰਘ ਬਣਾਂਵਾਲੀ, ਹਲਕਾ ਬੁਢਲਾਡਾ ਤੋਂ ਵਿਧਾਇਕ  ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ, ਐਸਐਸਪੀ.  ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਬੁਢਲਾਡਾ ਕਾਲਾ ਰਾਮ ਕਾਂਸਲ ਸਮੇਤ ਹੋਰ ਸਮੂਹ ਵਿਭਾਗੀ ਅਧਿਕਾਰੀ ਮੋਜੂਦ ਸਨ। ਕੈਬਨਿਟ ਮੰਤਰੀ ਵਿਜੇ ਸਿੰਗਲਾ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਯੋਗ ਲਾਭਪਾਤਰੀਆਂ ਤੱਕ ਪਹੰੁਚਾਉਣ ਦੇ ਆਦੇਸ਼ ਜਾਰੀ ਕੀਤੇ। ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਫ-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸ਼ਨ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨਾਂ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ ਜਿਸਦਾ ਆਮ ਲੋਕਾਂ ਨੂੰ ਲਾਭ ਹੋਵੇਗਾ। ਇਸ ਤੋਂ ਪਹਿਲਾ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨਾ ਕਿਹਾ ਕਿ ਜਿਸ ਤਰਾਂ ਪੰਜਾਬ ਦੇ ਲੋਕਾਂ ਨੇ ਵੱਡੇ ਬਹੁਮਤ ਨਾਲ ਪੰਜਾਬ ਅੰਦਰ ਆਮ ਆਦਮੀ ਦੀ ਸਰਕਾਰ ਬਣਾ ਕੇ ਵੱਡਾ ਫਤਵਾ ਦਿੱਤਾ, ਉਸੇ ਤਰ੍ਹਾਂ  ਹਰੇਕ ਪੰਜਾਬੀ ਪੰਜਾਬ ਨੂੰ ਹੋਰ ਤਰੱਕੀਆ ਅਤੇ ਬੁਲੰਦੀਆਂ ’ਤੇ ਲਿਜਾਣ ਲਈ ਆਪਣੀ ਸਰਕਾਰ ਨੂੰ ਸਹਿਯੋਗ ਕਰੇ। ਉਨਾਂ ਕਿਹਾ ਕਿ ਪੰਜਾਬ ਸਮੇਤ ਜ਼ਿਲਾ ਮਾਨਸਾ ਅੰਦਰ ਹਰੇਕ ਖੇਤਰ ’ਚ ਸਰਬਪੱਖੀ ਵਿਕਾਸ ਕਰਨਾ ਮੇਰੀ ਪਹਿਲੀ ਡਿਊਟੀ ਹੈ, ਜਿਸਦੇ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀ ਹੈ।

Leave a Reply

Your email address will not be published. Required fields are marked *

Visitor : Visitor