Visitor : Visitor

ਮਾਨਸਾ  ਜਿਲ੍ਹੇ ‘ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾ ਚਲਾਉਣ ਤੇ ਪਾਬੰਦੀ

ਪ੍ਰਾਈਮ ਪੋਸਟ ਪੰਜਾਬ ਨਿਊਜ਼ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 25 ਮਾਰਚ 2022 :  ਜਿ਼ਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿਚ ਰਾਤ ਸਮੇਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਹੁਕਮ ਵਿੱਚ ਜਿ਼ਲ੍ਹਾ…

ਪ੍ਰਾਈਮ ਪੋਸਟ ਪੰਜਾਬ ਨਿਊਜ਼

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 25 ਮਾਰਚ 2022 :  ਜਿ਼ਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿਚ ਰਾਤ ਸਮੇਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਜਿ਼ਲ੍ਹਾ ਮੈਜਿਸਟ੍ਰੇਟ  ਨੇ ਕਿਹਾ ਕਿ ਸਾਲ 2022 ਦੀ ਕਣਕ (ਫਸਲ) ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ।ਕਣਕ ਦੀ ਫਸਲ ਦੀ ਕਟਾਈ ਆਮ ਤੌਰ ‘ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ।ਇਸ ਤੋਂ ਇਲਾਵਾ ਕੰਬਾਈਨਾਂ ਸੜਕ ਰਾਹੀਂ ਖੇਤਾਂ ਵਿਚ ਜਾਂਦੀਆਂ ਹਨ, ਜਿਸ ਕਰਕੇ ਆਮ ਟਰੈਫਿਕ ਦੇ ਵਿਚ ਕਾਫੀ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖ਼ਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਸੁੱਕੀ ਨਹੀਂ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਹੋਣ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ  ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਵਿਚ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨਾਂ ਚਲਾਉਣ *ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
ਇਹ ਹੁਕਮ 1 ਅਪ੍ਰੈਲ 2022 ਤੋਂ 31 ਮਈ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor