Visitor : Visitor

ਜਿਲ੍ਹਾ ਮਾਨਸਾ ‘ਚ ਕਣਕ ਕੱਟਣ ਉਪਰੰਤ ਨਾੜ੍ਹ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ    

ਪ੍ਰਾਈਮ ਪੋਸਟ ਪੰਜਾਬ ਨਿਊਜ਼ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 25 ਮਾਰਚ 2022 : ਜਿਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ੍ਹ ਨੂੰ ਅੱਗ ਲਗਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਉਨ੍ਹਾਂ  ਨੇ ਕਿਹਾ ਕਿ ਸਾਲ…

ਪ੍ਰਾਈਮ ਪੋਸਟ ਪੰਜਾਬ ਨਿਊਜ਼

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 25 ਮਾਰਚ 2022 : ਜਿਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ੍ਹ ਨੂੰ ਅੱਗ ਲਗਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਉਨ੍ਹਾਂ  ਨੇ ਕਿਹਾ ਕਿ ਸਾਲ 2022 ਦੀ ਕਣਕ (ਫਸਲ) ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਉਸ ਦੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।ਇਸ ਨਾਲ ਆਲੇ ਦੁਆਲੇ ਖੜ੍ਹੀਆਂ ਫਸਲਾਂ ਤੋਂ ਇਲਾਵਾ ਪਿੰਡ ਦੀ ਆਬਾਦੀ ਦੇ ਵਿਚ ਵੀ ਅੱਗ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿਚ ਲੜਾਈ ਝਗੜਾ ਹੋਣ ਦਾ ਵੀ ਡਰ ਰਹਿੰਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਅਸਿੱਧੇ ਤੌਰ ‘ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ।
ਇਹ ਹੁਕਮ 1 ਅਪ੍ਰੈਲ 2022 ਤੋਂ 31 ਮਈ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor