100 ਲੀਟਰ ਲਾਹਣ, 22 ਬੋਤਲਾਂ ਸ਼ਰਾਬ, 21 ਸਿਗਨੇਚਰ ਕੈਪਸੂਲ ਅਤੇ 1 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ
ਪ੍ਰਾਈਮ ਪੋਸਟ ਪੰਜਾਬ ਨਿਊਜ਼
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ ,28 ਮਾਰਚ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਨੂੰ ਕਾਬੂ ਕਰਕੇ 21 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਮੁਲਜ਼ਮ ਵਿਰੁੱਧ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਉਰਫ ਬਿੱਟੂ ਪੁੱਤਰ ਅਜੈਬ ਸਿੰਘ ਵਾਸੀ ਬਰੇਟਾ ਨੂੰ ਮੋੋਟਰਸਾਈਕਲ ਮਾਰਕਾ ਹੀਰੋੋ ਡੀਲਕਸ ਨੰ: ਪੀਬੀ50ਬੀ- 3657 ਸਮੇਤ ਕਾਬੂ ਕਰਕੇ ਉਸ ਪਾਸੋੋਂ 1 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਥਾਣਾ ਬਰੇਟਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਜੰਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਵਰ੍ਹੇ ਨੂੰ ਕਾਬੂ ਕਰਕੇ ਉਸ ਪਾਸੋੋਂ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਸੀਆਈਏ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਰਸੀ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਲਖਮੀਰਵਾਲਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਗੁਰਨੇ ਕਲਾਂ ਨੂੰ ਕਾਬੂ ਕਰਕੇ 22 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।

ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।

