ਪ੍ਰਾਈਮ ਪੋਸਟ ਪੰਜਾਬ ਨਿਊਜ਼
ਰੋਹਿਨ ਜਿੰਦਲ / ਸੰਜੀਵ ਜਿੰਦਲ
ਮਾਨਸਾ, 28 ਮਾਰਚ 2022 : ਜਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 30 ਮਾਰਚ 2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਡੀ.ਡੀ.ਯੂ.-ਜੀ.ਕੇ.ਵਾਈ. ਸਕੀਮ ਅਧੀਨ ਟਰਾਈਡੈਂਟ ਲਿਮਟਿਡ ਬਰਨਾਲਾ ਵੱਲੋਂ ਸਟੀਚਰ/ਟੇਲਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ 10ਵੀਂ ਅਤੇ 12ਵੀਂ ਪਾਸ ਪੇਂਡੂ ਲੜਕੇ ਅਤੇ ਲੜਕੀਆਂ ਹੀ ਭਾਗ ਲੈ ਸਕਦੇ ਹਨ। ਇਸ ਭਰਤੀ ਲਈ ਉਮਰ ਸੀਮਾ 18 ਤੋਂ 28 ਸਾਲ ਰੱਖੀ ਗਈ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ ਲੜਕਿਆਂ ਲਈ 10 ਅਤੇ ਲੜਕੀਆਂ ਲਈ 30 ਹੈ। ਉਨਾਂ ਕਿਹਾ ਕਿ ਚਾਹਵਾਨ ਨੌਜਵਾਨ ਸਵੇਰੇ 10.30 ਵਜੇ ਆਪਣੇ ਨਾਲ ਅਧਾਰ ਕਾਰਡ, ਰਾਸ਼ਨ ਕਾਰਡ, 10ਵੀਂ ਦਾ ਸਰਟੀਫਿਕੇਟ, ਪੈਨ ਕਾਰਡ, ਜਾਤੀ ਪ੍ਰਮਾਣ ਪੱਤਰ ਅਤੇ 6 ਰੰਗੀਨ ਪਾਸਪੋਰਟ ਸਾਈਜ਼ ਫੋਟੋ ਜ਼ਰੂਰ ਲੈ ਕੇ ਆਉਣ। ਇਸ ਤੋਂ ਇਲਾਵਾ ਕੋਵਿਡ ਵੈਕਸੀਨੇਸ਼ਨ ਦੇ ਦੋਵੇਂ ਡੋਜ਼ ਲਾਜ਼ਮੀ ਹਨ। ਜਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇੰਟਰਵਿਊ ਦਾ ਸਥਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ ਮਾਨਸਾ ਵਿਖੇ ਹੈ ਅਤੇ ਨੌਕਰੀ ਦਾ ਸਥਾਨ ਧੌਲਾ, ਜਿਲ੍ਹਾ ਬਰਨਾਲਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ 98789-97501 ਅਤੇ 94641-78030 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

